19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲੇ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 27-03-2026
ਜਲਾਲਾਬਾਦ, 26 ਮਾਰਚ (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲੇ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮੇਸ਼ ਚੰਦ ਨੇ ਦੱਸਿਆ ਕਿ ਉਨ੍ਹਾਂ ਨੂੰ ਮਹਿੰਦਰ ਸਿੰਘ ਸਰਪੰਚ ਗਰਾਮ ਪੰਚਾਇਤ ਪਿੰਡ ਬੱਘੇ ਕੇ ਹਿਠਾੜ ਦੀ ਦਰਖਾਸਤ 'ਤੇ ਪੜਤਾਲ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ | ਇਸ ਮਾਮਲੇ ਵਿਚ ਬਲਵੀਰ ਸਿੰਘ ਪੁੱਤਰ ਕਾਲਾ ਸਿੰਘ, ਪਰਮਜੀਤ ਸਿੰਘ ਪੁੱਤਰ ਬਲਵੀਰ ਸਿੰਘ, ਦਰਸ਼ਨਾਂ ਰਾਣੀ ਪਤਨੀ ਬਲਵੀਰ ਸਿੰਘ, ਬਲਜੀਤ ਸਿੰਘ ਪੁੱਤਰ ਸੋਨਾ, ਛੱਲੋ ਬਾਈ ਪੁੱਤਰੀ ਕਾਲਾ, ਊਸ਼ਾ ਰਾਣੀ ਪਤਨੀ ਬਲਜੀਤ ਸਿੰਘ ਵਾਸੀ ਚੱਕ ਅਰਨੀਵਾਲਾ, ਵੀਰੋ ਬਾਈ ਪਤਨੀ ਕੁਲਵੰਤ ਸਿੰਘ ਅਤੇ ਸਾਜਨ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪ੍ਰਭਾਤ ਸਿੰਘ ਵਾਲਾ ਹਿਠਾੜ ਨੂੰ ਨਾਮਜ਼ਦ ਕੀਤਾ ਗਿਆ ਹੈ | ਪੁਲਿਸ ਵਲੋਂ ਇਨ੍ਹਾਂ ਵਿਅਕਤੀਆਂ ਵਿਰੁੱਧ ਧਾਰਾ 329(3) ਬੀ.ਐਨ.ਐੱਸ. ਅਤੇ ਧਾਰਾ 3 ਪ੍ਰੀਵੈਂਸ਼ਨ ਆਫ਼ ਡੈਮੇਜ ਟੂ ਪਬਲਿਕ ਪ੍ਰਾਪਰਟੀ ਐਕਟ 1984 ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਦੁੱਖ ਨਿਵਾਰਨ ਸ੍ਰੀ ਬਾਲਾਜੀ ਧਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਰਾਮ ਨੌਮੀ ਉਤਸਵ ਅਗਲੀ ਖ਼ਬਰ ਆਸ਼ਾ ਵਰਕਰਜ਼ ਤੇ ਫੈਸੀਲੀਟੇਟਰ ਵਲੋਂ 11ਵੇਂ ਦਿਨ ਵੀ ਸਰਕਾਰ ਵਿਰੁੱਧ ਧਰਨਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।