19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਦੁੱਖ ਨਿਵਾਰਨ ਸ੍ਰੀ ਬਾਲਾਜੀ ਧਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਰਾਮ ਨੌਮੀ ਉਤਸਵ

ਅਜੀਤ ਡੈਸਕ 27-03-2026
ਫ਼ਾਜ਼ਿਲਕਾ, 26 ਮਾਰਚ (ਦਵਿੰਦਰ ਪਾਲ ਸਿੰਘ)-ਸਥਾਨਕ ਦੁੱਖ ਨਿਵਾਰਨ ਸ੍ਰੀ ਬਾਲਾ ਜੀ ਧਾਮ ਵਿਖੇ ਚੇਤ ਨਵਰਾਤਰਿਆਂ ਅਤੇ ਸ੍ਰੀ ਰਾਮ ਨੌਮੀ ਦੇ ਉਪਲੱਖ ਵਿਚ ਇਕ ਵਿਸ਼ਾਲ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੰਦਰ ਨੂੰ ਰੰਗ-ਬਿਰੰਗੇ ਫੁੱਲਾਂ ਨਾਲ ਬਹੁਤ ਹੀ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਸੀ | ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਏ.ਡੀ.ਸੀ.(ਜਨਰਲ) ਡਾ.ਮਨਦੀਪ ਕੌਰ ਨੇ ਮਾਤਾ ਰਾਣੀ ਦੀ ਪੂਜਾ ਅਰਚਨਾ ਕੀਤੀ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ | ਮੰਦਰ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਨਰੇਸ਼ ਜੁਨੇਜਾ ਨੇ ਦੱਸਿਆ ਕਿ ਪ੍ਰਧਾਨ ਮਹਾਵੀਰ ਪ੍ਰਸਾਦ ਮੋਦੀ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੀ ਸ਼ੁਰੂਆਤ ਸਵੇਰੇ ਹਵਨ ਯੱਗ ਨਾਲ ਹੋਈ | ਇਸ ਉਪਰੰਤ ਕੰਜਕ ਪੂਜਣ ਕੀਤਾ ਗਿਆ ਅਤੇ ਸ੍ਰੀ ਸੁੰਦਰਕਾਂਡ ਮਹਿਲਾ ਸਤਿਸੰਗ ਮੰਡਲ ਤੇ ਦੁਰਗਾ ਸਤੁਤੀ ਮੰਡਲ ਦੀਆਂ ਮੈਂਬਰਾਂ ਵਲੋਂ ਸਮੂਹਿਕ ਪਾਠ ਅਤੇ ਭਜਨ ਕੀਰਤਨ ਕੀਤਾ ਗਿਆ | ਮਾਸਟਰ ਅਰਜੁਨ ਅਤੇ ਪਾਰਟੀ ਮਿਊਜ਼ੀਕਲ ਗਰੁੱਪ ਨੇ ਪ੍ਰਭੂ ਸ੍ਰੀ ਰਾਮ ਜੀ ਦੀ ਮਹਿਮਾ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੇ ਅੰਤ ਵਿਚ ਸਮੂਹਿਕ ਆਰਤੀ ਕੀਤੀ ਗਈ ਅਤੇ ਸੰਗਤਾਂ ਲਈ ਅਤੁੱਟ ਭੰਡਾਰਾ ਵਰਤਾਇਆ ਗਿਆ | ਕਮੇਟੀ ਨੇ ਜਾਣਕਾਰੀ ਦਿੱਤੀ ਕਿ ਆਉਣ ਵਾਲੀ 2 ਅਪ੍ਰੈਲ ਨੂੰ ਸ੍ਰੀ ਹਨੂਮਾਨ ਜਨਮ ਉਤਸਵ ਬੜੀ ਧੂਮ-ਧਾਮ ਨਾਲ ਮਨਾਇਆ ਜਾਵੇਗਾ | ਇਸ ਦਿਨ ਸਵੇਰੇ 7 ਵਜੇ ਅਖੰਡ ਫੇਰੀ, ਹਵਨ ਯੱਗ, ਛੱਪਣ ਭੋਗ ਅਤੇ ਰਾਤ ਨੂੰ ਭਜਨ ਸੰਧਿਆ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿਚ ਸ੍ਰੀ ਰਾਧਾ ਮਾਧਵ ਪਰਿਵਾਰ (ਜਲਾਲਾਬਾਦ ਵਾਲੇ) ਗੁਣਗਾਨ ਕਰਨਗੇ | ਮੰਦਰ ਕਮੇਟੀ ਦੇ ਅਹੁਦੇਦਾਰਾਂ ਨੇ ਸਮੂਹ ਸ਼ਰਧਾਲੂਆਂ ਨੂੰ ਇਨ੍ਹਾਂ ਸਮਾਗਮਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ |
ਪਿਛਲੀ ਖ਼ਬਰ ਹੈਰੋਇਨ ਸਮੇਤ ਮਹਿਲਾ ਗਿ੍ਫ਼ਤਾਰ ਅਗਲੀ ਖ਼ਬਰ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲੇ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।