08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਚੋਰੀ ਦੇ ਮੋਟਰਸਾਈਕਲ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 28-03-2026
ਅਬੋਹਰ, 27 ਮਾਰਚ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਬਿੱਟੂ ਉਰਫ਼ ਗੌਰਵ ਪੁੱਤਰ ਰਤਨ ਸਿੰਘ ਵਾਸੀ ਸਥਾਨਕ ਪੰਜਪੀਰ ਨਗਰ ਜੋ ਕਿ ਮੋਟਰਸਾਈਕਲ ਚੋਰੀ ਕਰ ਵੇਚਣ ਦਾ ਆਦੀ ਹੈ, ਅੱਜ ਵੀ ਸਥਾਨਕ ਦਾਣਾ ਮੰਡੀ ਨੇੜੇ ਚੋਰੀ ਦਾ ਮੋਟਰਸਾਈਕਲ ਵੇਚਣ ਦੀ ਤਾਕ ਵਿਚ ਹੈ | ਇਸ ਗੁਪਤ ਸੂਚਨਾ ਦੇ ਆਧਾਰ 'ਤੇ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਛਾਪਾਮਾਰੀ ਕਰ ਬਿੱਟੂ ਉਰਫ਼ ਗੌਰਵ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ ਗਿਆ | ਨਗਰ ਥਾਣਾ ਇਕ ਦੀ ਪੁਲਿਸ ਵਲੋਂ ਉਕਤ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |


ਪਿਛਲੀ ਖ਼ਬਰ ਲਾਇਨਜ਼ ਕਲੱਬ ਵਿਸ਼ਾਲ ਨੇ ਸਕੱਤਰ ਰਾਜੀਵ ਕੁੱਕੜ ਦੇ ਜਨਮਦਿਨ ਮੌਕੇ ਕਰਵਾਈ ਸਵਾਮਣੀ <br/> ਅਗਲੀ ਖ਼ਬਰ ਭਰਜਾਈ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਜੇਠ ਸਮੇਤ ਦੋ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।