08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਪੁਲਿਸ ਦੀਆਂ ਪਾਬੰਦੀਆਂ ਦੇ ਬਾਵਜੂਦ ਉਸਾਰੀ ਕਿਰਤੀਆਂ ਨੇ ਕਿਰਤ ਕਮਿਸ਼ਨਰ ਦਫ਼ਤਰ ਘੇਰਿਆ <br/>

ਅਜੀਤ ਡੈਸਕ 28-03-2026
ਜਲਾਲਾਬਾਦ, 27 ਮਾਰਚ(ਕਰਨ ਚੁਚਰਾ)-ਕੰਸਟਰੱਕਸ਼ਨ ਵਰਕਰਜ਼ ਐਂਡ ਲੇਬਰ ਯੂਨੀਅਨ (ਰਜਿ) ਏਟਕ ਪੰਜਾਬ ਵਲੋਂ ਉਸਾਰੀ ਕਿਰਤੀਆਂ ਦੇ ਹੱਕਾਂ ਦੀ ਰਾਖੀ ਲਈ ਅਤੇ ਕਿਰਤ ਵਿਭਾਗ ਦੇ ਅਧਿਕਾਰੀਆਂ ਵਲੋਂ ਬਣਾਏ ਜਾ ਰਹੇ ਮਨਮਾਨੇ ਨਿਯਮਾਂ ਖ਼ਿਲਾਫ਼ ਕਿਰਤ ਭਵਨ ਮੋਹਾਲੀ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਧਰਨੇ ਦੀ ਅਗਵਾਈ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸਾਥੀ ਸੁਖਦੇਵ ਸ਼ਰਮਾ, ਪ੍ਰਧਾਨ ਬੋਹੜ ਸਿੰਘ ਸੁਖਨਾ, ਭਰਪੂਰ ਸਿੰਘ ਬੁਲਾ ਪੁਰ, ਪ੍ਰਦੀਪ ਚੀਮਾ, ਖੁਸ਼ੀਆ ਸਿੰਘ ਬਰਨਾਲਾ ਅਤੇ ਐਡਵੋਕੇਟ ਪਰਮਜੀਤ ਢਾਬਾਂ ਸਮੇਤ ਪ੍ਰਮੁੱਖ ਆਗੂਆਂ ਨੇ ਕੀਤੀ | ਜਥੇਬੰਦੀ ਨੇ ਐਲਾਨ ਕੀਤਾ ਕਿ ਜਦੋਂ ਕੋਈ ਵੀ ਅਧਿਕਾਰੀ ਉਨ੍ਹਾਂ ਦੀਆਂ ਮੰਗਾਂ ਸੁਣਨ ਲਈ ਨਹੀਂ ਆਇਆ ਤਾਂ ਗ਼ੁੱਸੇ ਵਿਚ ਆਏ ਕਿਰਤੀਆਂ ਨੇ ਕਿਰਤ ਦਫ਼ਤਰ ਵੱਲ ਕੂਚ ਕਰ ਦਿੱਤਾ | ਇਸ ਦੌਰਾਨ ਭਾਰੀ ਪੁਲਿਸ ਬਲ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਕਿਰਤੀਆਂ ਨੇ ਸਾਰੀਆਂ ਰੁਕਾਵਟਾਂ ਪਾਰ ਕਰਦਿਆਂ ਦਫ਼ਤਰ ਦਾ ਮੁਕੰਮਲ ਘਿਰਾਓ ਕਰ ਲਿਆ | ਬਾਅਦ ਵਿਚ ਪੁਲਿਸ ਪ੍ਰਸ਼ਾਸਨ ਨੇ ਦਖ਼ਲ ਦੇ ਕੇ ਅਧਿਕਾਰੀਆਂ ਨਾਲ ਮੀਟਿੰਗ ਕਰਵਾ ਕੇ ਮਾਹੌਲ ਸ਼ਾਂਤ ਕਰਵਾਇਆ | ਧਰਨੇ ਨੂੰ ਸੰਬੋਧਨ ਕਰਦਿਆਂ ਸੁਖਦੇਵ ਸ਼ਰਮਾ ਅਤੇ ਹੋਰ ਆਗੂਆਂ ਨੇ ਦੱਸਿਆ ਕਿ ਬੋਰਡ ਦੀ ਮੀਟਿੰਗ ਨਾ ਹੋਣ ਕਾਰਨ ਪਿ੍ੰਸੀਪਲ ਸੈਕਟਰੀ ਅਤੇ ਕਿਰਤ ਕਮਿਸ਼ਨਰ ਵਲੋਂ ਯੋਜਨਾਵਾਂ ਵਿਚ ਗ਼ਲਤ ਤਰੀਕੇ ਨਾਲ ਬਦਲਾਅ ਕੀਤੇ ਜਾ ਰਹੇ ਹਨ | ਉਨ੍ਹਾਂ ਮੰਗ ਕੀਤੀ ਕਿ ਪੈਨਸ਼ਨ ਯੋਜਨਾ ਅਤੇ ਐਕਸਗ੍ਰੇਸ਼ੀਆ (ਮਾਲੀ ਸਹਾਇਤਾ) ਦੇ ਨਿਯਮਾਂ ਵਿਚ ਕੀਤੀਆਂ ਜਾ ਰਹੀਆਂ ਬੇਲੋੜੀਆਂ ਸੋਧਾਂ ਤੁਰੰਤ ਵਾਪਸ ਲਈਆਂ ਜਾਣ | ਵਿਭਾਗ ਦੀ ਵੈੱਬਸਾਈਟ ਅਤੇ ਮੋਬਾਈਲ ਐਪ ਦੀਆਂ ਤਕਨੀਕੀ ਖ਼ਾਮੀਆਂ ਦੂਰ ਕੀਤੀਆਂ ਜਾਣ | ਪੁਰਾਣੇ ਕੇਸਾਂ ਦੀ ਪੈਂਡਿੰਗ ਪੇਮੈਂਟ, ਜੋ ਪਿਛਲੇ 5 ਸਾਲਾਂ ਤੋਂ ਲਟਕ ਰਹੀ ਹੈ, ਤੁਰੰਤ ਜਾਰੀ ਕੀਤੀ ਜਾਵੇ | ਸ਼ਗਨ ਸਕੀਮ ਲਈ ਮੈਰਿਜ ਸਰਟੀਫਿਕੇਟ ਦੀ ਸ਼ਰਤ ਖ਼ਤਮ ਕਰਨ ਦਾ ਫ਼ੈਸਲਾ ਸਖ਼ਤੀ ਨਾਲ ਲਾਗੂ ਹੋਵੇ | ਏਟਕ ਦੇ ਜਨਰਲ ਸਕੱਤਰ ਨਿਰਮਲ ਸਿੰਘ ਧਾਲੀਵਾਲ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਾਇਜ਼ ਮੰਗਾਂ ਤੁਰੰਤ ਨਾ ਮੰਨੀਆਂ ਗਈਆਂ ਤਾਂ ਪੂਰੀ 'ਏਟਕ' ਜਥੇਬੰਦੀ ਮੈਦਾਨ ਵਿਚ ਉੱਤਰੇਗੀ ਅਤੇ ਕਿਰਤ ਮੰਤਰੀ ਤਰੁਣਦੀਪ ਸੋਂਧ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਕਾਮਰੇਡ ਮਨਿੰਦਰ ਸਿੰਘ ਭਾਟੀਆ, ਕਿ੍ਸ਼ਨ ਚੌਹਾਨ, ਸੁਰਿੰਦਰ ਭੈਣੀ ਅਤੇ ਰਣਜੀਤ ਸਿੰਘ ਅੰਮਿ੍ਤਸਰ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਰਾਮ ਸੰਕੀਰਤਨ ਮੰਦਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਸ੍ਰੀ ਰਾਮ ਨੌਮੀ ਦਾ ਤਿਉਹਾਰ <br/> ਅਗਲੀ ਖ਼ਬਰ ਲਾਇਨਜ਼ ਕਲੱਬ ਵਿਸ਼ਾਲ ਨੇ ਸਕੱਤਰ ਰਾਜੀਵ ਕੁੱਕੜ ਦੇ ਜਨਮਦਿਨ ਮੌਕੇ ਕਰਵਾਈ ਸਵਾਮਣੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।