08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸਰਬੱਤ ਦਾ ਭਲਾ ਟਰੱਸਟ ਵਲੋਂ ਲੋੜਵੰਦਾਂ ਨੂੰ ਚੈੱਕ ਤਕਸੀਮ <br/>

ਅਜੀਤ ਡੈਸਕ 28-03-2026
ਬੱਲੂਆਣਾ, 27 ਮਾਰਚ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਬੱਲੂਆਣਾ ਵਿਖੇ ਐੱਸ.ਬੀ. ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਹੇਠ 20 ਲੋੜਵੰਦ ਪ੍ਰਾਣੀਆਂ ਨੂੰ ਪੈਨਸ਼ਨਾਂ ਦੇ ਚੈੱਕ ਸਰਬੱਤ ਦਾ ਭਲਾ ਟਰੱਸਟ ਦੀ ਸਮੂਹ ਕਮੇਟੀ ਵਲੋਂ ਵੰਡੇ ਗਏ | ਕਮੇਟੀ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਰੋਮੀ ਨੇ ਦੱਸਿਆ ਕਿ ਇਸ ਸਮੇਂ ਅਬੋਹਰ ਦੇ ਐੱਸ.ਡੀ.ਐਮ. ਰਵਿੰਦਰ ਸਿੰਘ ਅਰੋੜਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਬੁਢਾਪਾ ਤੇ ਵਿਧਵਾ ਪੈਨਸ਼ਨ ਦੇ ਚੈੱਕ ਪ੍ਰਾਣੀਆਂ ਨੂੰ ਤਕਸੀਮ ਕੀਤੇ | ਇਸ ਸਮੇਂ ਗੁਰਦੁਆਰਾ ਟਿੱਬਾ ਸਾਹਿਬ ਕਮੇਟੀ ਦੇ ਪ੍ਰਧਾਨ ਜਤਿੰਦਰ ਪਾਲ ਸਿੰਘ ਰੋਮੀ, ਹਰੀਸ਼ ਨੰਬਰਦਾਰ, ਗੁਰਸਿਮਰਨ ਸਿੰਘ, ਰਮਨ ਕੰਬੋਜ, ਸੁਖਬੀਰ ਸਿੰਘ ਪਟਵਾਰੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਹਾਂਰਿਸ਼ੀ ਦਯਾਨੰਦ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਦਿਆਰਥੀਆਂ ਲਈ ਵਿਸ਼ੇਸ਼ ਮਾਰਗ ਦਰਸ਼ਨ ਪ੍ਰੋਗਰਾਮ ਆਯੋਜਿਤ <br/> ਅਗਲੀ ਖ਼ਬਰ ਸ੍ਰੀ ਰਾਮ ਸੰਕੀਰਤਨ ਮੰਦਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਸ੍ਰੀ ਰਾਮ ਨੌਮੀ ਦਾ ਤਿਉਹਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।