07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਜੱਟ ਵਾਲੀ ਮੁੜ ਵਸੇਬਾ ਕੇਂਦਰ ਵਿਖੇ ਐੱਚ.ਪੀ.ਵੀ. ਟੀਕਾਕਰਨ ਅਤੇ 'ਆਭਾ' ਆਈ.ਡੀ. ਸਬੰਧੀ ਕੀਤਾ ਜਾਗਰੂਕ <br/>

ਜੱਟ ਵਾਲੀ ਮੁੜ ਵਸੇਬਾ ਕੇਂਦਰ ਵਿਖੇ ਸਿਹਤ ਵਿਭਾਗ ਦੀ ਟੀਮ ਲੋਕਾਂ ਨੂੰ ਆਭਾ ਆਈ.ਡੀ. ਬਾਰੇ ਜਾਣਕਾਰੀ ਦਿੰਦੀ ਹੋਈ | ਅਜੀਤ ਤਸਵੀਰ <br/> 28-03-2026
ਫ਼ਾਜ਼ਿਲਕਾ, 27 ਮਾਰਚ(ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਦੀ ਵਿਸ਼ੇਸ਼ ਨਿਗਰਾਨੀ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.ਰਿੰਕੂ ਚਾਵਲਾ ਦੀ ਦੇਖ-ਰੇਖ ਹੇਠ ਜੱਟ ਵਾਲੀ ਸਥਿਤ ਮੁੜ ਵਸੇਬਾ ਅਤੇ ਓ.ਏ.ਟੀ.ਟੀ.ਕੇਂਦਰ 'ਚ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਉਲੀਕਿਆ ਗਿਆ | ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਐੱਚ.ਪੀ.ਵੀ. ਟੀਕਾਕਰਨ ਅਤੇ 'ਆਭਾ' ਆਈ.ਡੀ. ਬਣਾਉਣ ਦੇ ਫ਼ਾਇਦਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਦੱਸਿਆ ਕਿ 'ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ' ਤਹਿਤ ਹੁਣ ਮਰੀਜ਼ਾਂ ਦੇ ਇਲਾਜ ਦਾ ਰਿਕਾਰਡ ਆਨਲਾਈਨ ਕੀਤਾ ਜਾ ਰਿਹਾ ਹੈ | ਇਸ ਲਈ ਹਰੇਕ ਨਾਗਰਿਕ ਦੀ ਇੱਕ ਵਿਲੱਖਣ 'ਆਭਾ ਆਈ.ਡੀ.' ਬਣਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਪਰਚੀ ਬਣਵਾਉਣ ਲਈ ਲੰਬੀਆਂ ਲਾਈਨਾਂ ਤੋਂ ਬਚਣ ਲਈ ਲੋਕਾਂ ਨੂੰ ਆਪਣੀ ਇਹ ਆਈ.ਡੀ. ਤੁਰੰਤ ਬਣਵਾਉਣੀ ਚਾਹੀਦੀ ਹੈ | ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਨੋਦ ਖੁਰਾਨਾ ਨੇ ਦੱਸਿਆ ਕਿ 'ਆਭਾ ਆਈ.ਡੀ.' ਬਣਨ ਨਾਲ ਮਰੀਜ਼ ਨੂੰ ਇੱਕ ਹਸਪਤਾਲ ਤੋਂ ਦੂਜੇ ਹਸਪਤਾਲ ਜਾਣ ਸਮੇਂ ਪੁਰਾਣੀਆਂ ਐਕਸ-ਰੇਅ ਰਿਪੋਰਟਾਂ ਜਾਂ ਦਸਤਾਵੇਜ਼ ਨਾਲ ਚੁੱਕਣ ਦੀ ਲੋੜ ਨਹੀਂ ਪਵੇਗੀ | ਡਾਕਟਰ ਇਸ ਆਈ.ਡੀ. ਰਾਹੀਂ ਮਰੀਜ਼ ਦਾ ਸਾਰਾ ਡਾਟਾ ਆਨਲਾਈਨ ਦੇਖ ਸਕਣਗੇ, ਜਿਸ ਨਾਲ ਇਲਾਜ ਵਿਚ ਦੇਰੀ ਨਹੀਂ ਹੋਵੇਗੀ | ਉਨ੍ਹਾਂ ਦੱਸਿਆ ਕਿ ਆਧਾਰ ਕਾਰਡ ਨਾਲ ਲਿੰਕ ਮੋਬਾਈਲ ਨੰਬਰ ਰਾਹੀਂ ਕੋਈ ਵੀ ਵਿਅਕਤੀ ਖ਼ੁਦ ਜਾਂ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਸਹਾਇਤਾ ਕੇਂਦਰਾਂ ਤੋਂ ਇਹ ਆਈ.ਡੀ. ਮੁਫ਼ਤ ਬਣਵਾ ਸਕਦਾ ਹੈ | ਪ੍ਰੋਗਰਾਮ ਦੌਰਾਨ ਲੋਕਾਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਉਹ ਆਪਣੀਆਂ 14 ਤੋਂ 15 ਸਾਲ ਦੀਆਂ ਲੜਕੀਆਂ ਦਾ ਐੱਚ.ਪੀ.ਵੀ. ਟੀਕਾਕਰਨ ਜ਼ਰੂਰ ਕਰਵਾਉਣ | ਇਹ ਟੀਕਾ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬਚਾਅ ਲਈ ਬਹੁਤ ਸਾਰਥਿਕ ਹੈ | ਇਸ ਮੌਕੇ ਦਿਵੇਸ਼ ਕੁਮਾਰ, ਸੁਖਦੇਵ ਸਿੰਘ ਅਤੇ ਸਿਹਤ ਵਿਭਾਗ ਦੇ ਹੋਰ ਕਰਮਚਾਰੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਫ਼ਾਜ਼ਿਲਕਾ ਪੁਲਿਸ ਨੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕੱਸਿਆ ਸ਼ਿਕੰਜਾ, ਨਾਕੇਬੰਦੀ ਦੌਰਾਨ ਦਰਜਨਾਂ... ਅਗਲੀ ਖ਼ਬਰ ਖ਼ੁਰਾਕ ਤੇ ਸਪਲਾਈ ਵਿਭਾਗ ਵਲੋਂ ਮੰਡੀ ਅਰਨੀਵਾਲਾ 'ਚ ਐਲ.ਪੀ.ਜੀ ਗੈੱਸ ਦੀ ਚੈਕਿੰਗ- ਗ਼ੈਰਕਾਨੰੂਨੀ ਵਰਤੋਂ 'ਤੇ ਕਾਰਵਾਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।