07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਫ਼ਾਜ਼ਿਲਕਾ ਪੁਲਿਸ ਨੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕੱਸਿਆ ਸ਼ਿਕੰਜਾ, ਨਾਕੇਬੰਦੀ ਦੌਰਾਨ ਦਰਜਨਾਂ ਚਲਾਨ ਕੱਟੇ <br/>

ਅਜੀਤ ਡੈਸਕ 28-03-2026
ਫ਼ਾਜ਼ਿਲਕਾ, 27 ਮਾਰਚ (ਦਵਿੰਦਰ ਪਾਲ ਸਿੰਘ)-ਸ਼ਹਿਰ ਵਿਚ ਵਧ ਰਹੀਆਂ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਅਤੇ ਟਰੈਫ਼ਿਕ ਵਿਵਸਥਾ ਨੂੰ ਸੁਧਾਰਨ ਲਈ ਫ਼ਾਜ਼ਿਲਕਾ ਟਰੈਫ਼ਿਕ ਪੁਲਿਸ ਵੱਲੋਂ ਸਥਾਨਕ ਟਰੈਫ਼ਿਕ ਦਫ਼ਤਰ ਦੇ ਬਾਹਰ ਟਰੱਕ ਯੂਨੀਅਨ ਚੌਕ ਨੇੜੇ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ | ਇਸ ਮੁਹਿੰਮ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਮੌਕੇ 'ਤੇ ਹੀ ਚਲਾਨ ਕੱਟੇ ਗਏ | ਟਰੈਫ਼ਿਕ ਪੁਲਿਸ ਅਧਿਕਾਰੀ ਮਲਕੀਤ ਸਿੰਘ ਨੇ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਸ਼ਹਿਰ ਵਿਚ ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਦੀ ਭਰਮਾਰ ਹੈ, ਜਿਨ੍ਹਾਂ ਦੀ ਵਰਤੋਂ ਅਕਸਰ ਅਪਰਾਧਿਕ ਵਾਰਦਾਤਾਂ ਵਿਚ ਕੀਤੀ ਜਾਂਦੀ ਹੈ, ਇਨ੍ਹਾਂ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ | ਪੁਲਿਸ ਅਨੁਸਾਰ ਚੈਕਿੰਗ ਦੇ ਪਹਿਲੇ ਇਕ ਘੰਟੇ ਦੇ ਅੰਦਰ ਹੀ ਲਗਭਗ 10 ਵਾਹਨਾਂ ਦੇ ਚਲਾਨ ਕੱਟੇ ਗਏ | ਇਸ ਵਿਚ ਮੁੱਖ ਤੌਰ 'ਤੇ ਬਿਨਾਂ ਨੰਬਰ ਪਲੇਟ ਵਾਲੇ ਵਾਹਨ, ਬਿਨਾਂ ਹੈਲਮਟ ਤੋਂ ਦੋ ਪਹੀਆ ਵਾਹਨ ਚਲਾਉਣ ਵਾਲੇ, ਡਰਾਈਵਿੰਗ ਲਾਇਸੰਸ ਅਤੇ ਹੋਰ ਦਸਤਾਵੇਜ਼ਾਂ ਦੀ ਘਾਟ ਵਾਲੇ ਚਾਲਕ ਸ਼ਾਮਲ ਹਨ | ਅਧਿਕਾਰੀਆਂ ਨੇ ਸਪਸ਼ਟ ਕੀਤਾ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਵੀ ਨਿਯਮ ਤੋੜਨ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸੁਰੱਖਿਆ ਲਈ ਹੈਲਮਟ ਜ਼ਰੂਰ ਪਾਉਣ ਅਤੇ ਵਾਹਨਾਂ ਦੇ ਕਾਗ਼ਜ਼ਾਤ ਪੂਰੇ ਰੱਖਣ |
27ਫ਼ਾਜ਼ਿਲਕਾ.06.ਜੇ.ਪੀ.ਜੀ.---


ਪਿਛਲੀ ਖ਼ਬਰ ਸਮਾਜ ਸੇਵੀ ਮੰਨਾ ਸੈਣੀ ਵਲੋਂ ਲੜਕੀ ਦੇ ਵਿਆਹ ਲਈ ਸਾਮਾਨ ਦੀ ਸਹਾਇਤਾ <br/> ਅਗਲੀ ਖ਼ਬਰ ਜੱਟ ਵਾਲੀ ਮੁੜ ਵਸੇਬਾ ਕੇਂਦਰ ਵਿਖੇ ਐੱਚ.ਪੀ.ਵੀ. ਟੀਕਾਕਰਨ ਅਤੇ 'ਆਭਾ' ਆਈ.ਡੀ. ਸਬੰਧੀ ਕੀਤਾ ਜਾਗਰੂਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।