07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂਵਾਲੀ ਦਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 28-03-2026
ਫ਼ਾਜ਼ਿਲਕਾ, 27 ਮਾਰਚ (ਦਵਿੰਦਰ ਪਾਲ ਸਿੰਘ)-ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂ ਵਾਲੀ ਦੇ ਬੀ.ਸੀ.ਏ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ 'ਚ ਕਸਕ ਸੇਤੀਆ ਪੁੱਤਰੀ ਪ੍ਰਦੀਪ ਕੁਮਾਰ ਅਤੇ ਪ੍ਰਭਪ੍ਰੀਤ ਕੌਰ ਪੁੱਤਰੀ ਜੁਗਰਾਜ ਸਿੰਘ ਨੇ ਪਹਿਲਾ ਸਥਾਨ, ਅਨੀਤਾ ਪੁੱਤਰੀ ਪ੍ਰੇਮ ਕੁਮਾਰ, ਰਾਜੇਸ਼ ਕੁਮਾਰ ਪੁੱਤਰ ਗਣੇਸ਼, ਸੰਯਮ ਪੁੱਤਰ ਰਾਜੇਸ਼ ਕੁਮਾਰ ਨੇ ਦੂਜਾ ਸਥਾਨ ਅਤੇ ਮਹਿਕ ਪੁੱਤਰੀ ਹਰਭਜਨ ਲਾਲ, ਅਜੇ ਸਿੰਘ ਪੁੱਤਰ ਕਿ੍ਸ਼ਨ ਸਿੰਘ, ਅੰਸ਼ਪ੍ਰੀਤ ਸ਼ਰਮਾ ਪੁੱਤਰ ਹਰਜਿੰਦਰ ਸਿੰਘ, ਰੋਹਿਤ ਕੁਮਾਰ ਪੁੱਤਰ ਨਰੇਸ਼ ਕੁਮਾਰ ਨੇ ਤੀਜਾ ਸਥਾਨ ਹਾਸਲ ਕਰਕੇ ਆਪਣੇ ਮਾਤਾ ਪਿਤਾ ਅਤੇ ਕਾਲਜ ਦਾ ਨਾਮ ਰੌਸ਼ਨ ਕੀਤਾ | ਕਾਲਜ ਦੇ ਚੇਅਰਮੈਨ ਜਸਪਾਲ ਸਿੰਘ ਸੰਧੂ, ਸਮੂਹ ਮੈਨੇਜਮੈਂਟ ਅਤੇ ਕਾਰਜਕਾਰੀ ਪਿ੍ੰਸੀਪਲ ਡਾ.ਰਚਨਾ ਮਹਿਰੋਕ ਨੇ ਬੱਚਿਆਂ ਦੀ ਹੌਸਲਾ ਅਫਜਾਈ ਕਰਦੇ ਹੋਏ ਭਵਿੱਖ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਪਿੰਡ ਸਿੰਘੇ ਵਾਲਾ ਚ ਮਹਿਲਾ ਸਸ਼ਕਤੀਕਰਨ ਟਰੇਨਿੰਗ ਕੈਂਪ ਲਗਾਇਆ <br/> ਅਗਲੀ ਖ਼ਬਰ ਹੈਰੋਇਨ ਸਮੇਤ 2 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।