05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਹੈਰੋਇਨ ਸਮੇਤ 2 ਕਾਬੂ

ਅਜੀਤ ਡੈਸਕ 28-03-2026

ਫ਼ਾਜ਼ਿਲਕਾ, 27 ਮਾਰਚ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਸ.ਆਈ ਕੁਲਵੰਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਟੀ-ਪੁਆਇੰਟ ਸਲੇਮਸ਼ਾਹ ਮੌਜੂਦ ਸੀ ਤਾਂ ਸ਼ੱਕ ਦੇ ਬਿਨਾਅ 'ਤੇ ਸੂਰਜ ਸਿੰਘ ਪੁੱਤਰ ਸੋਹਣ ਸਿੰਘ ਅਤੇ ਸੁਨੀਲ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਪਿੰਡ ਮੋਜਮ ਨੂੰ ਰੋਕ ਕੇ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਉਨ੍ਹਾਂ ਕੋਲੋਂ 265 ਗਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਹੀਰੋ ਪੀ.ਬੀ 22 ਜੀ 4075 ਬਰਾਮਦ ਹੋਇਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |


ਪਿਛਲੀ ਖ਼ਬਰ ਫ਼ਾਜ਼ਿਲਕਾ ਸਦਰ ਥਾਣੇ ਦੇ ਐੱਸ.ਐੱਚ.ਓ. ਦਾ ਤਬਾਦਲਾ,ਹਰਦੇਵ ਸਿੰਘ ਬੇਦੀ ਨੇ ਸੰਭਾਲਿਆ ਚਾਰਜ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।