05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਫ਼ਾਜ਼ਿਲਕਾ ਸਦਰ ਥਾਣੇ ਦੇ ਐੱਸ.ਐੱਚ.ਓ. ਦਾ ਤਬਾਦਲਾ,ਹਰਦੇਵ ਸਿੰਘ ਬੇਦੀ ਨੇ ਸੰਭਾਲਿਆ ਚਾਰਜ

ਫ਼ਾਜ਼ਿਲਕਾ ਦੇ ਸਦਰ ਥਾਣਾ ਵਿਖੇ ਬਤੌਰ ਐੱਸ.ਐੱਚ.ਓ.ਆਪਣਾ ਅਹੁਦਾ ਸੰਭਾਲਣ ਮੌਕੇ ਹਰਦੇਵ ਸਿੰਘ ਬੇਦੀ ਜਾਣਕਾਰੀ ਦਿੰਦੇ ਹੋਏ | ਅਜੀਤ ਤਸਵੀਰ <br/> 28-03-2026
ਫ਼ਾਜ਼ਿਲਕਾ, 27 ਮਾਰਚ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਗਏ ਫੇਰਬਦਲ ਤਹਿਤ ਸਦਰ ਥਾਣਾ ਫ਼ਾਜ਼ਿਲਕਾ ਦੇ ਐੱਸ.ਐੱਚ.ਓ.ਪਰਗਟ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਦੀ ਥਾਂ 'ਤੇ ਹਰਦੇਵ ਸਿੰਘ ਬੇਦੀ ਨੂੰ ਨਵਾਂ ਐੱਸ.ਐੱਚ.ਓ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਨੇ ਅੱਜ ਅਧਿਕਾਰਤ ਤੌਰ 'ਤੇ ਆਪਣਾ ਅਹੁਦਾ ਸੰਭਾਲ ਲਿਆ ਹੈ | ਜ਼ਿਕਰਯੋਗ ਹੈ ਕਿ ਹਰਦੇਵ ਸਿੰਘ ਬੇਦੀ ਪਹਿਲਾਂ ਵੀ ਇਸੇ ਥਾਣੇ ਵਿਚ ਸੇਵਾਵਾਂ ਨਿਭਾ ਰਹੇ ਸਨ ਪਰ 16 ਜਨਵਰੀ ਨੂੰ ਹੋਈ ਬਦਲੀ ਦੌਰਾਨ ਉਨ੍ਹਾਂ ਨੂੰ ਥਾਣਾ ਖੂਈ ਖੇੜਾ ਭੇਜ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੀ ਜਗਾ ਪਰਗਟ ਸਿੰਘ ਨੂੰ ਸਦਰ ਥਾਣੇ ਦੀ ਕਮਾਨ ਸੌਂਪੀ ਗਈ ਸੀ | ਹੁਣ ਕਰੀਬ ਸਵਾ ਦੋ ਮਹੀਨਿਆਂ ਬਾਅਦ ਦੋਵਾਂ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਵਿਚ ਮੁੜ ਅਦਲਾ-ਬਦਲੀ ਕੀਤੀ ਗਈ ਹੈ |

ਪਿਛਲੀ ਖ਼ਬਰ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਵਿਖੇ ਵਿਦਿਆਰਥੀਆਂ ਲਈ 'ਜਸ਼ਨ-ਏ-ਰੁਖ਼ਸਤ' ਵਿਦਾਇਗੀ ਸਮਾਰੋਹ ਦਾ ਆਯੋਜਨ <br/> ਅਗਲੀ ਖ਼ਬਰ ਹੈਰੋਇਨ ਸਮੇਤ 2 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।