05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਗੁਰੂ ਨਾਨਕ ਖ਼ਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 28-03-2026
ਅਬੋਹਰ, 27 ਮਾਰਚ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਦਾ ਐਮ.ਕਾਮ.ਭਾਗ ਪਹਿਲਾ ਦੇ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ਡਾ. ਰੁਪਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਐਮ.ਕਾਮ.ਭਾਗ ਪਹਿਲਾ ਸਮੈਸਟਰ ਪਹਿਲਾ ਦੇ ਨਤੀਜਿਆਂ 'ਚ ਕਾਲਜ ਵਿਦਿਆਰਥਣ ਨੰਦਿਨੀ ਪੁੱਤਰੀ ਰਮਨ ਕੁਮਾਰ ਨੇ 71 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ 'ਚਾੋ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦ ਕਿ ਜਸਨਦੀਪ ਕੌਰ ਪੁੱਤਰੀ ਬਲਬੀਰ ਸਿੰਘ ਨੇ 69 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ 'ਚੋਂ ਦੂਸਰਾ ਅਤੇ ਸ਼ਵੇਤਾ ਕਟਾਰੀਆ ਪੁੱਤਰੀ ਨਰੇਸ਼ ਕੁਮਾਰ ਕਟਾਰੀਆ ਨੇ 68 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ 'ਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਕਾਲਜ ਦਾ ਨਤੀਜਾ ਸੌ ਫ਼ੀਸਦੀ ਰਿਹਾ | ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਦਲਜੀਤ ਸਿੰਘ ਸੰਧੂ ਤੇ ਸਕੱਤਰ ਬਲਕਰਨ ਸਿੰਘ ਬਰਾੜ ਸਮੇਤ ਸਮੁੱਚੀ ਕਾਲਜ ਪ੍ਰਬੰਧਕੀ ਕਮੇਟੀ ਨੇ ਇਸ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਾਲਜ ਦੇ ਪਿ੍ੰਸੀਪਲ ਡਾ.ਰੁਪਿੰਦਰ ਕੌਰ, ਕਾਮਰਸ ਵਿਭਾਗ ਦੇ ਮੁਖੀ ਡਾ.ਕਮਲਪ੍ਰੀਤ ਸਿੰਘ,ਪ੍ਰੋ.ਓਪਲ ਸਿੰਘ ਹੇਅਰ, ਪ੍ਰੋ.ਦੀਪਕ ਮੈਥਿਲ ਸਮੇਤ ਕਾਲਜ ਸਮੂਹ ਸਟਾਫ਼, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਵੀ ਪ੍ਰੇਰਿਤ ਕੀਤਾ ਹੈ |

ਪਿਛਲੀ ਖ਼ਬਰ ਰੈਂਪ ਸਕੀਮ ਅਧੀਨ ਐਮ.ਐੱਸ.ਐਮ.ਈਜ਼ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਆਯੋਜਿਤ <br/> ਅਗਲੀ ਖ਼ਬਰ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਵਿਖੇ ਵਿਦਿਆਰਥੀਆਂ ਲਈ 'ਜਸ਼ਨ-ਏ-ਰੁਖ਼ਸਤ' ਵਿਦਾਇਗੀ ਸਮਾਰੋਹ ਦਾ ਆਯੋਜਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।