05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਹੈਰੋਇਨ ਸਮੇਤ ਇਕ ਕਾਬੂ

ਅਜੀਤ ਡੈਸਕ 28-03-2026

ਜਲਾਲਾਬਾਦ, 27 ਮਾਰਚ(ਕਰਨ ਚੁਚਰਾ)-ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਕਿਰਨਦੀਪ ਕੌਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੌਰਾਨ ਜਦੋਂ ਟੀ-ਪੁਆਇੰਟ ਢਾਣੀ ਪ੍ਰੇਮ ਸਿੰਘ ਨੂੰ ਮੁੜਦੀ ਸੜਕ ਨੇੜੇ ਪੁੱਜੀ ਤਾਂ ਇਕ ਵਿਅਕਤੀ ਖੜ੍ਹਾ ਦਿਖਾਈ ਦਿੱਤਾ | ਪੁਲਿਸ ਦੀ ਗੱਡੀ ਵੇਖ ਕੇ ਉਹ ਇਕਦਮ ਤੇਜ਼ ਕਦਮੀਂ ਤੁਰ ਪਿਆ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਚੈੱਕ ਕਰਨ 'ਤੇ ਸੁਰਿੰਦਰ ਸਿੰਘ ਉਰਫ਼ ਗੱਬਰ ਪੁੱਤਰ ਮੱਖਣ ਸਿੰਘ ਵਾਸੀ ਬਾਹਮਣੀ ਵਾਲਾ ਕੋਲੋਂ 5 ਗਰਾਮ ਹੈਰੋਇਨ ਸਮੇਤ ਪਾਰਦਰਸ਼ੀ ਲਿਫ਼ਾਫ਼ਾ ਬਰਾਮਦ ਹੋਇਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਨਾਇਬ ਤਹਿਸੀਲਦਾਰ ਰਮੇਸ਼ ਕੁਮਾਰ ਢੀਂਗਰਾ ਨੇ ਗੁਰੂਹਰਸਹਾਏ ਵਿਖੇ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਸਾਂਝਾ ਮੋਰਚਾ ਪੰਜਾਬ ਦੇ ਵਫ਼ਦ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨੂੰ ਮੰਗ ਪੱਤਰ ਸੌਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।