05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਆਲੂ ਅਤੇ ਮਟਰਾਂ ਦੀ ਫਸਲ ਦੇ ਹੋਏ ਨੁਕਸਾਨ ਦਾ ਪੰਜਾਬ ਸਰਕਾਰ ਮੁਆਵਜ਼ਾ ਦੇਵੇ- ਕਿਸਾਨ ਆਗੂ <br/>

ਅਜੀਤ ਡੈਸਕ 28-03-2026

ਜ਼ੀਰਾ, 27 ਮਾਰਚ (ਕਥੂਰੀਆ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੀਤ ਪ੍ਰਧਾਨ ਕਿਰਨਪਾਲ ਸਿੰਘ ਸੋਢੀਵਾਲਾ ਅਤੇ ਹਰਦਿਆਲ ਸਿੰਘ ਅਲੀਪੁਰ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਸੁਖਮੰਦਰ ਸਿੰਘ ਸ਼ੂਸ਼ਕ ਅਤੇ ਜਸਕਰਨ ਸਿੰਘ ਬਲਾਕ ਪ੍ਰਧਾਨ ਖੋਸਾ ਦਲ ਸਿੰਘ ਨੇ ਦੱਸਿਆ ਕਿ ਇਸ ਸਾਲ ਆਲੂ ਅਤੇ ਮਟਰਾਂ ਦੀ ਫਸਲ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਇਸ ਦੀਆਂ ਕੀਮਤਾਂ ਨੇ ਰੋਲ ਕੇ ਰੱਖ ਦਿੱਤਾ ਹੈ | ਉਹਨਾਂ ਕਿਹਾ ਕਿ ਕਈ ਵਾਰ ਕਿਸਾਨਾਂ ਨੂੰ ਕੁਦਰਤ ਦੀ ਕਰੋਪੀ ਦਾ ਸ਼ਿਕਾਰ ਹੋਣਾ ਪੈਂਦਾ ਹੈ ਅਤੇ ਕਈ ਵਾਰ ਬਾਜ਼ਾਰੂ ਕੀਮਤਾਂ ਕਿਸਾਨਾਂ ਨੂੰ ਕੱਖੋਂ ਹੌਲਾ ਕਰ ਦਿੰਦੀਆਂ ਹਨ | ਉਹਨਾਂ ਕਿਹਾ ਕਿ ਇਸ ਸਾਲ ਤਾਂ ਅਨੇਕਾਂ ਕਿਸਾਨਾਂ ਦੀ ਬਿਜਾਈ ਤੋਂ ਲੈ ਕੇ ਤੁੜਾਈ ਤੱਕ ਆਲੂ ਅਤੇ ਮਟਰਾਂ ਦੀ ਪਈ ਮਜ਼ਦੂਰੀ ਦਾ ਮੁੱਲ ਵੀ ਨਾ ਮੁੜਨ ਕਰਕੇ ਅਨੇਕਾਂ ਕਿਸਾਨਾਂ ਨੇ ਮਜਬੂਰ ਹੋ ਕੇ ਮਟਰਾਂ ਦੀ ਫਸਲ ਖੇਤਾਂ ਵਿਚ ਹੀ ਵਾਹ ਦਿੱਤੀ ਜਦੋਂ ਕਿ ਆਲੂ ਸੜਕਾਂ 'ਤੇ ਸੁੱਟਣੇ ਪਏ | ਅਜਿਹੇ ਹਾਲਾਤਾਂ ਨੇ ਕਿਸਾਨਾਂ ਦੀ ਹਾਲਤ ਤਰਸਯੋਗ ਬਣਾ ਦਿੱਤੀ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਿਹੜੇ ਕਿਸਾਨਾਂ ਦਾ ਆਲੂ ਅਤੇ ਮਟਰਾਂ ਵੀ ਫਸਲ ਰੁਲਨ ਕਾਰਨ ਨੁਕਸਾਨ ਹੋਇਆ ਹੈ, ਨੂੰ ਗਿਰਦਾਵਰੀ ਕਰਕੇ ਮੁਆਵਜ਼ਾ ਦੇਵੇ | ਇਸ ਮੌਕੇ 'ਤੇ ਉਨ੍ਹਾਂ ਦੇ ਨਾਲ ਸਵਰਨ ਸਿੰਘ, ਬਲਵਿੰਦਰ ਸਿੰਘ ਮਰਖਾਈ,ਜਲੌਰ ਸਿੰਘ ਮਣਕਿਆਂ ਵਾਲੀ ਵਿੱਤ ਸਕੱਤਰ ਫ਼ਿਰੋਜ਼ਪੁਰ, ਬਲਵਿੰਦਰ ਸਿੰਘ ਪ੍ਰੈੱਸ ਸਕੱਤਰ ਜ਼ਿਲ੍ਹਾ ਫ਼ਿਰੋਜ਼ਪੁਰ, ਚਮਕੌਰ ਸਿੰਘ ਖੋਸਾ ਜ਼ਿਲ੍ਹਾ ਮੀਤ ਪ੍ਰਧਾਨ, ਸੁਖ ਜ਼ੀਰਾ, ਰੇਸ਼ਮ ਸਿੰਘ ਸੈਕਟਰੀ, ਕੁਲਦੀਪ ਸਿੰਘ ਸਨੇਰ, ਚਮਕੌਰ ਸਿੰਘ ਬੱਲ ਬਲਾਕ ਪ੍ਰਧਾਨ ਜ਼ੀਰਾ, ਜਗਤਾਰ ਸਿੰਘ ਲਹਿਰਾ, ਬਲਵਿੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਦਲਜੀਤ ਸਿੰਘ ਬੁੱਟਰ ਬਲਾਕ ਪ੍ਰਧਾਨ ਮੱਖੂ, ਗੁਰਵਿੰਦਰ ਸਿੰਘ ਮੁੱਖ ਸਕੱਤਰ ਮੱਖੂ, ਰਵੀ ਸਿੰਘ, ਤੀਰਥ ਸਿੰਘ ਧੰਨਾ ਸ਼ਹੀਦ, ਡਾ. ਸਰਵਨ ਸਿੰਘ ਪ੍ਰਧਾਨ ਮੱਲਾਂਵਾਲਾ, ਨੰਦ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਗੁਰਪ੍ਰਤਾਪ ਸਿੰਘ ਅਲੀਪੁਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬੀ.ਐਲ.ਓਜ਼ ਨੂੰ ਵੱਧ ਵੱਧ ਤੋਂ ਸਹਿਯੋਗ ਦਿੱਤਾ ਜਾਵੇ-ਰਾਜਨ ਢਲ ਅਗਲੀ ਖ਼ਬਰ ਨਾਇਬ ਤਹਿਸੀਲਦਾਰ ਰਮੇਸ਼ ਕੁਮਾਰ ਢੀਂਗਰਾ ਨੇ ਗੁਰੂਹਰਸਹਾਏ ਵਿਖੇ ਅਹੁਦਾ ਸੰਭਾਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।