16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਗਊਸ਼ਾਲਾ ਦੇ ਤੂੜੀ ਦੇ ਭੰਡਾਰ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਅਜੀਤ ਡੈਸਕ 31-03-2026
ਅਬੋਹਰ, 30 ਮਾਰਚ(ਵਿਵੇਕ ਹੂੜੀਆ)-ਨੇੜਲੇ ਪਿੰਡ ਅਮਰਪੁਰਾ ਦੀ ਗਊਸ਼ਾਲਾ ਵਿਚ ਬੀਤੀ ਸ਼ਾਮ ਤੂੜੀ ਦੇ ਗੋਦਾਮ ਨੂੰ ਅੱਗ ਲੱਗਣ ਕਾਰਨ ਗਊਆਂ ਦੇ ਚਾਰੇ ਲਈ ਰੱਖੀ ਹਜ਼ਾਰਾਂ ਮਣ ਤੂੜੀ ਸੜ ਕੇ ਸੁਆਹ ਹੋ ਗਈ | ਅੱਗ ਇੰਨੀ ਭਿਆਨਕ ਸੀ ਕਿ ਦੇਰ ਰਾਤ ਤੱਕ ਤੂੜੀ ਦੇ ਭੰਡਾਰ ਵਿਚੋਂ ਲਾਟਾਂ ਨਿਕਲਦੀਆਂ ਰਹੀਆਂ | ਇਸ ਘਟਨਾ ਵਿਚ ਗਊਸ਼ਾਲਾ ਪ੍ਰਬੰਧਕ ਕਮੇਟੀ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਹੈ | ਗਊਸ਼ਾਲਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਦੱਸਿਆ ਕਿ ਕੱਲ੍ਹ ਦੁਪਹਿਰ ਵੇਲੇ ਉਹ ਗਊਸ਼ਾਲਾ ਦੀ ਸਰ੍ਹੋਂ ਕੱਢਣ ਲਈ ਖੇਤਾਂ ਵਿਚ ਗਏ ਹੋਏ ਸਨ | ਇਸੇ ਦੌਰਾਨ ਗੁਆਂਢੀਆਂ ਨੇ ਫ਼ੋਨ ਰਾਹੀਂ ਸੂਚਨਾ ਦਿੱਤੀ ਕਿ ਗੋਦਾਮ ਵਿਚੋਂ ਧੂੰਆਂ ਨਿਕਲ ਰਿਹਾ ਹੈ | ਜਦੋਂ ਤੱਕ ਉਹ ਮੌਕੇ 'ਤੇ ਪਹੁੰਚੇ, ਅੱਗ ਪੂਰੀ ਤਰ੍ਹਾਂ ਫੈਲ ਚੁੱਕੀ ਸੀ | ਸੇਵਾਦਾਰਾਂ ਨੇ ਆਪਣੇ ਪੱਧਰ 'ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਅਤੇ ਲੋਡਰ ਮਸ਼ੀਨਾਂ ਰਾਹੀਂ ਤੂੜੀ ਨੂੰ ਬਾਹਰ ਕੱਢਣ ਦਾ ਯਤਨ ਕੀਤਾ ਤਾਂ ਜੋ ਕੁੱਝ ਹਿੱਸਾ ਬਚਾਇਆ ਜਾ ਸਕੇ, ਪਰ ਅੱਗ ਦੀ ਤਪਸ਼ ਇੰਨੀ ਜ਼ਿਆਦਾ ਸੀ ਕਿ ਲੋਡਰ ਵੀ ਅੰਦਰ ਨਹੀਂ ਜਾ ਸਕਿਆ | ਸੂਚਨਾ ਮਿਲਦੇ ਹੀ ਅਬੋਹਰ ਤੋਂ ਫਾਇਰ ਬਿ੍ਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ | ਕਈ ਘੰਟਿਆਂ ਦੀ ਸਖ਼ਤ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ, ਪਰ ਉਦੋਂ ਤੱਕ ਬਹੁਤੀ ਤੂੜੀ ਸੜ ਚੁੱਕੀ ਸੀ ਅਤੇ ਬਾਕੀ ਬਚੀ ਤੂੜੀ ਪਾਣੀ ਪੈਣ ਕਾਰਨ ਪਸ਼ੂਆਂ ਦੇ ਖਾਣ ਯੋਗ ਨਹੀਂ ਰਹੀ | ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ | ਪ੍ਰਬੰਧਕਾਂ ਨੇ ਇਸ ਭਾਰੀ ਨੁਕਸਾਨ 'ਤੇ ਚਿੰਤਾ ਪ੍ਰਗਟਾਈ ਹੈ |
ਪਿਛਲੀ ਖ਼ਬਰ ਰੁੱਖ ਦੇ ਜ਼ਹਿਰੀਲੇ ਬੀਜ ਦਾ ਸੇਵਨ ਕਰਨ ਨਾਲ ਇਕ ਦਰਜਨ ਤੋਂ ਵੱਧ ਬੱਚਿਆਂ ਦੀ ਤਬੀਅਤ ਵਿਗੜੀ • ਪਿੰਡ ਦੇ ਖੇਡ ਮੈਦਾਨ 'ਚ... ਅਗਲੀ ਖ਼ਬਰ ਪਿੰਡ ਟੱਲੇਵਾਲ ਵਿਖੇ 'ਸ਼ਾਨਦਾਰ 4 ਸਾਲ, ਭਗਵੰਤ ਸਿੰਘ ਮਾਨ ਦੇ ਨਾਲ' ਸੰਵਾਦ ਪ੍ਰੋਗਰਾਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।