16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਨਸ਼ਾ ਕਰਦਾ ਨੌਜਵਾਨ ਕਾਬੂ

ਅਜੀਤ ਡੈਸਕ 31-03-2026
ਅਬੋਹਰ, 30 ਮਾਰਚ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਨਸ਼ਾ ਕਰ ਰਹੇ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਹੌਲਦਾਰ ਸਵਰਾਜ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਸੀਡ ਫਾਰਮ ਨੇੜੇ ਬਣੇ ਓਵਰ ਬਿ੍ਜ ਪਾਸ ਜਾ ਰਹੇ ਸਨ ਤਾਂ ਉੱਥੇ ਇਕ ਨੌਜਵਾਨ ਨਸ਼ੇ ਦੀ ਹਾਲਤ 'ਚ ਸੀ ਅਤੇ ਨਸ਼ਾ ਕਰ ਰਿਹਾ ਸੀ | ਉਸ ਪਾਸੋਂ ਲਾਈਟਰ, ਪੰਨੀ, ਕਰੰਸੀ ਆਦਿ ਵੀ ਬਰਾਮਦ ਹੋਇਆ | ਕਾਬੂ ਕੀਤੇ ਨੌਜਵਾਨ ਦੀ ਪਹਿਚਾਣ ਪਰਮਜੀਤ ਸਿੰਘ ਪੰਮਾ ਪੁੱਤਰ ਕਾਲਾ ਸਿੰਘ ਵਾਸੀ ਪਿੰਡ ਸੀਡ ਫਾਰਮ ਪੱਕਾ ਵਜੋਂ ਹੋਈ | ਨਗਰ ਥਾਣਾ ਇਕ ਦੀ ਪੁਲਿਸ ਵਲੋਂ ਪਰਮਜੀਤ ਸਿੰਘ ਪੰਮਾ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਪਿੰਡ ਬੱਖੂ ਸ਼ਾਹ ਵਿਖੇ ਗੁਰਬਾਣੀ ਕੰਠ ਮੁਕਾਬਲਿਆਂ 'ਚ ਭਾਗ ਲੈਣ ਵਾਲੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਪਿੰਡ ਭੋਤਨਾ ਦੇ ਮਜ਼ਦੂਰ ਦੀ ਧੀ ਦਿਲਪ੍ਰੀਤ ਦਿਖਾਵੇਗੀ ਕੌਮੀ ਪੱਧਰ 'ਤੇ ਆਪਣੀ ਖੇਡ ਦਾ ਜਲਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।