16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਪਿੰਡ ਬੱਖੂ ਸ਼ਾਹ ਵਿਖੇ ਗੁਰਬਾਣੀ ਕੰਠ ਮੁਕਾਬਲਿਆਂ 'ਚ ਭਾਗ ਲੈਣ ਵਾਲੇ ਬੱਚਿਆਂ ਦਾ ਵਿਸ਼ੇਸ਼ ਸਨਮਾਨ

ਅਜੀਤ ਡੈਸਕ 31-03-2026
ਫ਼ਾਜ਼ਿਲਕਾ, 30 ਮਾਰਚ (ਦਵਿੰਦਰ ਪਾਲ ਸਿੰਘ)-ਪਿੰਡ ਬੱਖ਼ੂ ਸ਼ਾਹ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਬਾਣੀ ਦੇ ਪ੍ਰਚਾਰ ਅਤੇ ਪਸਾਰ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਗੁਰਬਾਣੀ ਪਾਠ ਅਤੇ ਕੰਠ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਉਨ੍ਹਾਂ ਦੀ ਹੌਸਲਾ ਅਫਜ਼ਾਈ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ਸਮਾਰੋਹ ਭਾਈ ਜਸਬੀਰ ਸਿੰਘ ਚੱਕ ਖਿਓ ਵਾਲਾ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਮਹਿੰਦਰ ਸਿੰਘ ਦੀ ਅਗਵਾਈ ਹੇਠ ਸੰਪੰਨ ਹੋਇਆ | ਇਸ ਮੌਕੇ ਬਾਬਾ ਮਹਿੰਦਰ ਸਿੰਘ ਨੇ ਕਿਹਾ ਕਿ ਬੱਚਿਆਂ ਨੂੰ ਆਪਣੀ ਅਮੀਰ ਵਿਰਾਸਤ ਅਤੇ ਗੁਰਬਾਣੀ ਨਾਲ ਜੋੜਨਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਨੇ ਬੱਚਿਆਂ ਵਲੋਂ ਗੁਰਬਾਣੀ ਵਿਚ ਦਿਖਾਈ ਦਿਲਚਸਪੀ ਦੀ ਸ਼ਲਾਘਾ ਕੀਤੀ | ਭਾਈ ਜਸਬੀਰ ਸਿੰਘ ਚੱਕ ਖਿਓਵਾਲਾ ਨੇ ਵੀ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਨਵੀਂ ਪੀੜ੍ਹੀ ਵਿਚ ਨੈਤਿਕ ਕਦਰਾਂ-ਕੀਮਤਾਂ ਅਤੇ ਸਿੱਖੀ ਪ੍ਰਤੀ ਪਿਆਰ ਵਧਦਾ ਹੈ | ਸਨਮਾਨ ਹਾਸਲ ਕਰਨ ਵਾਲੇ ਬੱਚਿਆਂ ਦੇ ਚਿਹਰਿਆਂ 'ਤੇ ਭਾਰੀ ਖ਼ੁਸ਼ੀ ਦੇਖੀ ਗਈ ਅਤੇ ਪਿੰਡ ਦੀ ਸੰਗਤ ਨੇ ਵੀ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਦਾ ਅਬੋਹਰ ਦੀਆਂ ਸੰਗਤਾਂ ਨੇ ਕੀਤਾ ਨਿੱਘਾ ਸਵਾਗਤ ਅਗਲੀ ਖ਼ਬਰ ਨਸ਼ਾ ਕਰਦਾ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।