ਅਬੋਹਰ, 30 ਮਾਰਚ (ਤੇਜਿੰਦਰ ਸਿੰਘ ਖ਼ਾਲਸਾ)- ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਨੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦੇ ਹੋਏ ਇਲਾਕੇ ਦੀਆਂ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਸੰਬੰਧੀ ਜਾਗਰੂਕ ਕੀਤਾ | ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਵਣਵਾਲਾ ਵਿਖੇ ਇਲਾਕੇ ਦੀਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ | ਇਸ ਉਪਰੰਤ ਜਥੇਦਾਰ ਗਿਆਨੀ ਰਣਜੀਤ ਸਿੰਘ ਦਾ ਅਬੋਹਰ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਗੋਬਿੰਦਗੜ੍ਹ ਲਿੰਕ ਰੋਡ ਦੀ ਪ੍ਰਬੰਧਕ ਕਮੇਟੀ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਜਥੇਦਾਰ ਬਖ਼ਸ਼ੀਸ਼ ਸਿੰਘ ਜਾਮਣੀਆ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਜਥੇਦਾਰ ਰਣਜੀਤ ਸਿੰਘ ਨੇ ਕੇਂਦਰ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਜਲਦ ਕਰਵਾਉਣ ਦੀ ਮੰਗ ਕਰਦੇ ਹੋਏ ਸੱਤਾ ਧਿਰ ਵਲੋਂ ਕੀਤੀਆਂ ਜਾ ਰਹੀਆਂ ਲੁੱਟ ਅਤੇ ਘਪਲੇਬਾਜ਼ੀਆਂ ਤੋਂ ਵੀ ਸੰਗਤਾਂ ਨੂੰ ਜਾਣੂ ਕਰਵਾਇਆ | ਇਸ ਮੌਕੇ ਪ੍ਰਧਾਨ ਪਰਮਿੰਦਰ ਸਿੰਘ ਗਿੱਲ, ਸੁਖਵੰਤ ਸਿੰਘ ਫ਼ੌਜੀ, ਗੁਰਤੇਜ ਸਿੰਘ ਚੇਅਰਮੈਨ, ਅਜੈਬ ਸਿੰਘ ਪੱਟੀ ਸਦੀਕ, ਸਾਰਜ ਸਿੰਘ ਖੂਈ ਖੇੜਾ, ਕਿਸਾਨ ਆਗੂ ਸ਼ੇਰ ਸਿੰਘ, ਕਿੱਕਰ ਸਿੰਘ, ਬਲਜੀਤ ਸਿੰਘ ਸੰਧੂ, ਦਵਿੰਦਰ ਸਿੰਘ ਚੇਅਰਮੈਨ ਗੁਰਦੁਆਰਾ ਸੰਗਤਸਰ, ਦਵਿੰਦਰ ਸਿੰਘ ਕਮਾਲ ਵਾਲਾ, ਬਾਬਾ ਗੁਰਦਾਸ ਸਿੰਘ, ਜਰਨੈਲ ਸਿੰਘ ਖੁੱਬਣ, ਬਲਜਿੰਦਰ ਸਿੰਘ ਕਬੂਲ ਸ਼ਾਹ, ਦਰਸ਼ਨ ਸਿੰਘ ਭਾਗੂ, ਮੇਜਰ ਸਿੰਘ ਪ੍ਰਧਾਨ ਗੁਰਦੁਆਰਾ ਨਾਨਕਸਰ ਟੋਭਾ, ਜਥੇਦਾਰ ਗੁਰਨਾਮ ਸਿੰਘ ਚੰਨਣ ਖੇੜਾ ਆਦਿ ਹਾਜ਼ਰ ਸਨ |