16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਗੁਰੂ ਨਾਨਕ ਖ਼ਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 31-03-2026
ਅਬੋਹਰ, 30 ਮਾਰਚ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਦਾ ਐਮ.ਏ. ਸਮਾਜ-ਸਾਸ਼ਤਰ ਭਾਗ ਦੂਜਾ ਦੇ ਸਮੈਸਟਰ ਤੀਜੇ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ਡਾ.ਰੁਪਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਐਮ.ਏ. ਸਮਾਜ-ਸਾਸ਼ਤਰ ਭਾਗ ਦੂਜਾ ਦੇ ਸਮੈਸਟਰ ਤੀਜੇ ਦੇ ਨਤੀਜਿਆਂ 'ਚ ਕਾਲਜ ਵਿਦਿਆਰਥਣ ਦਿਵਯਾ ਪੁੱਤਰੀ ਰਾਧੇ ਸ਼ਿਆਮ ਨੇ 78 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ 'ਚਾੋ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦ ਕਿ ਕਾਲਜ ਵਿਦਿਆਰਥਣ ਪਿ੍ਯਾ ਕੰਬੋਜ ਪੁੱਤਰੀ ਅਨਿਲ ਕੁਮਾਰ ਨੇ 70 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ 'ਚੋਂ ਦੂਸਰਾ ਸਥਾਨ ਅਤੇ ਕਾਲਜ ਵਿਦਿਆਰਥਣ ਸੁਨੀਤਾ ਸੋਨੀ ਪੁੱਤਰੀ ਦਿਨੇਸ਼ ਕੁਮਾਰ ਨੇ 68 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ 'ਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਕਾਲਜ ਦਾ ਨਤੀਜਾ ਸੋ ਫ਼ੀਸਦੀ ਰਿਹਾ | ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਦਲਜੀਤ ਸਿੰਘ ਸੰਧੂ ਤੇ ਸਕੱਤਰ ਬਲਕਰਨ ਸਿੰਘ ਬਰਾੜ ਸਮੇਤ ਸਮੁੱਚੀ ਕਾਲਜ ਪ੍ਰਬੰਧਕੀ ਕਮੇਟੀ ਨੇ ਇਸ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਾਲਜ ਦੇ ਪਿ੍ੰਸੀਪਲ ਡਾ.ਰੁਪਿੰਦਰ ਕੌਰ, ਪ੍ਰੋ.ਸੰਦੀਪ ਕੁਮਾਰ ਸਮੇਤ ਕਾਲਜ ਸਮੂਹ ਸਟਾਫ਼, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਵੀ ਪ੍ਰੇਰਿਤ ਕੀਤਾ ਹੈ |
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਗੁਰਦੇਵ ਸਿੰਘ ਬਲਾਕ ਸੰਮਤੀ ਅਬੋਹਰ ਦੇ ਚੇਅਰਮੈਨ ਬਣੇ • ਭਾਜਪਾ ਦੀ ਪਿੰਕੀ ਬਣੀ ਵਾਈਸ ਚੇਅਰਪਰਸਨ •... ਅਗਲੀ ਖ਼ਬਰ ਅਰੋੜਾ ਵਿਕਾਸ ਮੰਚ ਨੇ 3 ਲੜਕੀਆਂ ਦੇ ਵਿਆਹ 'ਚ ਦਿੱਤਾ ਸਹਿਯੋਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।