ਫ਼ਾਜ਼ਿਲਕਾ, 30 ਮਾਰਚ(ਦਵਿੰਦਰ ਪਾਲ ਸਿੰਘ)-ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦੇ ਚਾਰ ਸਾਲਾਂ ਦੇ ਸ਼ਾਨਦਾਰ ਸਫ਼ਰ ਅਤੇ ਲੋਕ ਪੱਖੀ ਨੀਤੀਆਂ ਨੂੰ ਲੈ ਕੇ ਫ਼ਾਜ਼ਿਲਕਾ ਦੇ ਵਾਰਡ ਨੰਬਰ 18 ਅਨੰਦਪੁਰ ਮੁਹੱਲਾ ਵਿਖੇ 'ਸੰਵਾਦ' ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਮੈਡਮ ਖ਼ੁਸ਼ਬੂ ਸਵਨਾ ਨੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਸ ਉਮੀਦ ਨਾਲ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਨ੍ਹਾਂ ਉਮੀਦਾਂ 'ਤੇ ਪੂਰੀ ਤਰ੍ਹਾਂ ਖਰੇ ਉੱਤਰੇ ਹਨ | ਖ਼ੁਸ਼ਬੂ ਸਵਨਾ ਨੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਦਿੱਤੀਆਂ ਗਈ ਗਰੰਟੀਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸੂਬੇ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਪੱਧਰ 'ਤੇ ਸਟੇਡੀਅਮਾਂ ਦੀ ਉਸਾਰੀ ਕੀਤੀ ਜਾ ਰਹੀ ਹੈ | ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਜ਼ੋਰਾਂ 'ਤੇ ਹੈ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਰਕਾਰ ਵਲੋਂ ਸਖ਼ਤ ਰੁਖ਼ ਅਖ਼ਤਿਆਰ ਕੀਤਾ ਗਿਆ ਹੈ | ਸਮਾਗਮ ਦੇ ਅੰਤ ਵਿਚ ਇਲਾਕਾ ਵਾਸੀਆਂ ਨੇ ਮਾਨ ਸਰਕਾਰ ਦੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਧੰਨਵਾਦ ਪ੍ਰਗਟਾਇਆ |