16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਐੱਸ.ਐੱਸ.ਪੀ. ਫ਼ਾਜ਼ਿਲਕਾ ਗੁਰਮੀਤ ਸਿੰਘ ਨੇ ਭਾਰੀ ਫੋਰਸ ਦੇ ਨਾਲ ਸ਼ਹੀਦ ਊਧਮ ਸਿੰਘ ਪਾਰਕ ਦੀ ਕੀਤੀ ਪੜਤਾਲ

ਅਜੀਤ ਡੈਸਕ 31-03-2026
ਜਲਾਲਾਬਾਦ, 30 ਮਾਰਚ (ਜਤਿੰਦਰ ਪਾਲ ਸਿੰਘ)-ਉੱਚ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਫ਼ਾਜ਼ਿਲਕਾ ਪੁਲਿਸ ਵਲੋਂ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਤਹਿਤ ਕਾਸੋ ਓਪਰੇਸ਼ਨ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਨਸ਼ਾ ਤਸਕਰਾਂ ਦੇ ਘਰਾਂ ਅਤੇ ਸ਼ੱਕੀ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ¢ ਇਸੇ ਤਹਿਤ ਅੱਜ ਐੱਸ.ਐੱਸ.ਪੀ. ਫ਼ਾਜ਼ਿਲਕਾ ਗੁਰਮੀਤ ਸਿੰਘ ਵਲੋਂ ਭਾਰੀ ਪੁਲਿਸ ਫੋਰਸ ਦੇ ਨਾਲ ਜਲਾਲਾਬਾਦ ਦੇ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਪੜਤਾਲ ਕੀਤੀ ਗਈ¢ਇਸ ਮੌਕੇ ਗੱਲਬਾਤ ਕਰਦੇ ਹੋਏ ਐੱਸ.ਐੱਸ.ਪੀ ਨੇ ਜਾਣਕਾਰੀ ਦਿੱਤੀ ਕਿ ਨਸ਼ੇ ਲਈ ਬਦਨਾਮ ਇਲਾਕਿਆਂ ਟਿਵਾਣਾ, ਬਾਹਮਣੀ ਵਾਲਾ ਅਤੇ ਬੱਲੂਆਣਾ ਵਿਚ ਪੁਲਿਸ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ¢ ਉਨ੍ਹਾਂ ਕਿਹਾ ਕਿ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਇਲਾਜ ਲਈ ਹਸਪਤਾਲਾਂ 'ਚ ਦਾਖਲ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਮੁੜ ਆਮ ਜ਼ਿੰਦਗੀ ਵੱਲ ਵਾਪਸ ਆ ਸਕਣ¢ ਐੱਸ.ਐੱਸ.ਪੀ. ਨੇ ਸਪਸ਼ਟ ਸ਼ਬਦਾਂ 'ਚ ਕਿਹਾ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਲੋਕਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ¢ ਅੱਜ ਉਨ੍ਹਾਂ ਵਲੋਂ ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦਾ ਜਾਇਜ਼ਾ ਲੈ ਕੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ¢ ਐੱਸ.ਐੱਸ.ਪੀ ਫ਼ਾਜ਼ਿਲਕਾ ਨੇ ਕਿਹਾ ਕਿ ਪੁਲਿਸ ਦੀ ਇਹ ਮੁਹਿੰਮ ਅਪਰਾਧ ਅਤੇ ਨਸ਼ਿਆਂ ਖ਼ਿਲਾਫ਼ ਲਗਾਤਾਰ ਜਾਰੀ ਹੈ¢ ਇਸ ਮੌਕੇ ਉਨ੍ਹਾਂ ਦੇ ਨਾਲ ਗੁਰਸੇਵਕ ਸਿੰਘ ਬਰਾੜ, ਡੀ.ਐੱਸ.ਪੀ ਜਲਾਲਾਬਾਦ ਤੇ ਥਾਣਾ ਸਿਟੀ ਜਲਾਲਾਬਾਦ ਦੇ ਐੱਸ.ਐੱਚ.ਓ ਅੰਗਰੇਜ਼ ਕੁਮਾਰ, ਐੱਸ.ਐੱਚ.ਓ ਵੈਰੋਂ ਕਾ ਪਰਮਜੀਤ ਸਿੰਘ ਦਰੋਗ਼ਾ ਤੇ ਪੁਲਿਸ ਮੁਲਾਜ਼ਮ ਹਾਜ਼ਰ ਸਨ¢
ਪਿਛਲੀ ਖ਼ਬਰ ਗੱਡੀ ਹੇਠ ਆਉਣ ਨਾਲ ਨੌਜਵਾਨ ਦੀ ਮੌਤ ਅਗਲੀ ਖ਼ਬਰ ਸਾਲਾਸਰ ਧਾਮ ਲਈ ਸੇਵਾ ਦਾ ਕਾਫ਼ਲਾ ਰਵਾਨਾ-ਅਸ਼ੋਕ ਅਨੇਜਾ ਨੇ ਸਾਮਾਨ ਨਾਲ ਭਰਿਆ ਟਰੱਕ ਭੇਜਿਆ • 31 ਮਾਰਚ ਨੂੰ ਸ਼ੁਰੂ ਹੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।