16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਗੱਡੀ ਹੇਠ ਆਉਣ ਨਾਲ ਨੌਜਵਾਨ ਦੀ ਮੌਤ

ਅਜੀਤ ਡੈਸਕ 31-03-2026
ਅਬੋਹਰ, 30 ਮਾਰਚ (ਵਿਵੇਕ ਹੂੜੀਆ)-ਅਬੋਹਰ ਦੇ ਪਿੰਡ ਸੈਦਾਂਵਾਲੀ ਵਿਖੇ ਭੇਦਭਰੇ ਹਲਾਤਾਂ ਵਿਚ ਇਕ ਨੌਜਵਾਨ ਦੀ ਰੇਲਗੱਡੀ ਹੇਠ ਆਉਣ ਨਾਲ ਮੌਤ ਹੋ ਗਈ | ਇਹ ਮਾਮਲਾ ਖ਼ੁਦਕੁਸ਼ੀ ਦਾ ਹੈ ਜਾਂ ਹੋਰ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਜਾਣਕਾਰੀ ਅਨੁਸਾਰ 28 ਸਾਲਾਂ ਸੰੁਦਰ ਪਾਲ ਪੁੱਤਰ ਇੰਦਰਾਜ ਜੋ ਕਿ ਬਾਰ੍ਹਵੀਂ ਪਾਸ ਸੀ, ਇਸ ਵੇਲੇ ਆਪਣੇ ਪਿਤਾ ਨਾਲ ਖੇਤੀਬਾੜੀ ਕਰ ਰਿਹਾ ਸੀ | ਘਰ ਤੋਂ ਪੈਦਲ ਖੇਤ ਜਾਣ ਲਈ ਰੇਲਵੇ ਲਾਈਨਾਂ ਦੇ ਨਾਲ ਜਾ ਰਿਹਾ ਸੀ ਅਤੇ ਅਚਾਨਕ ਗੱਡੀ ਦੀ ਚਪੇਟ ਵਿਚ ਆ ਗਿਆ | ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਚ ਸ਼ੁਰੂ ਕਰ ਦਿੱਤੀ ਹੈ | ਮਿ੍ਤਕ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਬਹੁਤ ਸਮਝਦਾਰ ਸੀ, ਇਹ ਹਾਦਸਾ ਕਿਸ ਤਰ੍ਹਾਂ ਵਾਪਰਿਆ ਉਹ ਖ਼ੁਦ ਹੈਰਾਨ ਹਨ | ਨੌਜਵਾਨ ਦੀ ਮੌਤ ਨਾਲ ਪਿੰਡ ਵਿਚ ਸ਼ੋਕ ਦੀ ਲਹਿਰ ਹੈ |
ਪਿਛਲੀ ਖ਼ਬਰ ਪੀ. ਓ. ਸਟਾਫ਼ ਨੇ ਕੀਤਾ 1 ਭਗੌੜਾ ਗਿ੍ਫਤਾਰ ਅਗਲੀ ਖ਼ਬਰ ਐੱਸ.ਐੱਸ.ਪੀ. ਫ਼ਾਜ਼ਿਲਕਾ ਗੁਰਮੀਤ ਸਿੰਘ ਨੇ ਭਾਰੀ ਫੋਰਸ ਦੇ ਨਾਲ ਸ਼ਹੀਦ ਊਧਮ ਸਿੰਘ ਪਾਰਕ ਦੀ ਕੀਤੀ ਪੜਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।