17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਬੱਸ ਅੱਡੇ ਦੇ ਕਮਰੇ 'ਚੋਂ ਜੂਸ ਵਿਕਰੇਤਾ ਦੀ ਲਾਸ਼ ਬਰਾਮਦ • ਜ਼ਿਆਦਾ ਸ਼ਰਾਬ ਪੀਣ ਨਾਲ ਹੋਈ ਮੌਤ

ਅਜੀਤ ਡੈਸਕ 31-03-2026
ਅਬੋਹਰ, 30 ਮਾਰਚ(ਵਿਵੇਕ ਹੂੜੀਆ)-ਅਬੋਹਰ ਦੇ ਬੱਸ ਸਟੈਂਡ 'ਤੇ ਪਿਛਲੇ ਲੰਮੇ ਸਮੇਂ ਤੋਂ ਰਹਿ ਕੇ ਜੂਸ ਦੀ ਰੇਹੜੀ ਲਗਾਉਣ ਵਾਲੇ ਇਕ ਵਿਅਕਤੀ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ | ਮਿ੍ਤਕ ਦੀ ਲਾਸ਼ ਬੱਸ ਅੱਡੇ ਦੇ ਇਕ ਸਰਕਾਰੀ ਕਮਰੇ ਵਿਚੋਂ ਮਿਲੀ ਹੈ | ਮੁੱਢਲੀ ਜਾਂਚ ਵਿਚ ਮੌਤ ਦਾ ਕਾਰਨ ਹੱਦੋਂ ਵੱਧ ਸ਼ਰਾਬ ਦਾ ਸੇਵਨ ਦੱਸਿਆ ਜਾ ਰਿਹਾ ਹੈ | ਸਿਟੀ-1 ਪੁਲਿਸ ਨੇ 'ਨਰ ਸੇਵਾ ਨਰਾਇਣ ਸੇਵਾ ਸਮਿਤੀ' ਦੇ ਸਹਿਯੋਗ ਨਾਲ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਕੁਮਾਰ ਉਰਫ਼ ਰਾਜੂ (50), ਜੋ ਕਿ ਪਿਛਲੇ ਕਰੀਬ 25-30 ਸਾਲਾਂ ਤੋਂ ਇੱਥੇ ਰਹਿ ਕੇ ਜੂਸ ਵੇਚ ਕੇ ਆਪਣਾ ਗੁਜ਼ਾਰਾ ਕਰਦਾ ਸੀ, ਸ਼ਰਾਬ ਪੀਣ ਦਾ ਆਦੀ ਸੀ | ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਸ਼ਰਾਬ ਪੀ ਰਿਹਾ ਸੀ | ਅੱਜ ਸਵੇਰੇ ਜਦੋਂ ਅੱਡੇ ਦੇ ਕਰਮਚਾਰੀਆਂ ਨੇ ਉਸ ਨੂੰ ਸਰਕਾਰੀ ਕਮਰੇ ਵਿਚ ਬੇਸੁੱਧ ਪਿਆ ਦੇਖਿਆ ਤਾਂ ਤੁਰੰਤ ਪੁਲਿਸ ਅਤੇ ਸਮਾਜ ਸੇਵੀ ਸੰਸਥਾ ਨੂੰ ਸੂਚਿਤ ਕੀਤਾ | ਸੂਚਨਾ ਮਿਲਦੇ ਹੀ ਨਰ ਸੇਵਾ ਨਰਾਇਣ ਸੇਵਾ ਸਮਿਤੀ ਦੇ ਮੈਂਬਰ ਬਿੱਟੂ ਨਰੂਲਾ ਅਤੇ ਮੋਨੂੰ ਗਰੋਵਰ ਮੌਕੇ 'ਤੇ ਪਹੁੰਚੇ | ਪੀ.ਸੀ. ਆਰ ਮੁਲਾਜ਼ਮਾਂ ਏ.ਐੱਸ.ਆਈ ਲਾਲ ਚੰਦ ਅਤੇ ਬੱਬਲੂ ਕੁਮਾਰ ਦੀ ਹਾਜ਼ਰੀ ਵਿਚ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ | ਥਾਣਾ ਮੁਖੀ ਮਨਿੰਦਰ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਪਛਾਣ ਲਈ ਲਾਸ਼ ਨੂੰ 72 ਘੰਟਿਆਂ ਲਈ ਮੋਰਚਰੀ ਵਿਚ ਰੱਖਿਆ ਗਿਆ ਹੈ ਅਤੇ ਉਸ ਦੇ ਵਾਰਸਾਂ ਦੀ ਭਾਲ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਅਸਲ ਕਾਰਨ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਸਪਸ਼ਟ ਹੋਵੇਗਾ |
ਪਿਛਲੀ ਖ਼ਬਰ ਲੈਂਡ ਮਾਰਟਗੇਜ ਬੈਂਕ ਅੱਗੇ ਕਿਸਾਨਾਂ ਦਾ ਵਿਸ਼ਾਲ ਧਰਨਾ-ਬੈਂਕ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ • ਕਰਜ਼ੇ ਤੋਂ ਤੰਗ... ਅਗਲੀ ਖ਼ਬਰ ਪੀ. ਓ. ਸਟਾਫ਼ ਨੇ ਕੀਤਾ 1 ਭਗੌੜਾ ਗਿ੍ਫਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।