17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

2 ਗਰਾਮ ਹੈਰੋਇਨ ਸਣੇ ਵਿਅਕਤੀ ਕਾਬੂ

ਅਜੀਤ ਡੈਸਕ 31-03-2026
ਜਲਾਲਾਬਾਦ, 30 ਮਾਰਚ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਵਲੋਂ 2 ਗਰਾਮ ਹੈਰੋਇਨ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਨਾਲ ਗਸ਼ਤ ਦੌਰਾਨ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕਰਨ ਲਈ ਥਾਣਾ ਏਰੀਏ ਵਿਚ ਮੌਜੂਦ ਸੀ ਅਤੇ ਜਦੋਂ ਪੁਲਿਸ ਪਾਰਟੀ ਵਾਈ-ਪੁਆਇਟ ਪਿੰਡ ਲੱਧੂ ਵਾਲਾ ਦੇ ਕੋਲ ਪੁੱਜੀ ਤਾਂ ਸਾਹਮਣੇ ਤੋਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ ਤੇ ਪੁਲਿਸ ਨੇ ਕਾਬੂ ਕਰਕੇ ਤਲਾਸ਼ੀ ਕੀਤੀ ਗਈ ਤਾਂ ਉਸ ਪਾਸੋਂ 2 ਗਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਹੈਰੋਇਨ ਸਣੇ ਸੁਖਦੇਵ ਸਿੰਘ ਉਰਫ਼ ਸੁੱਖਾ ਪੁੱਤਰ ਬਲਵਿੰਦਰ ਸਿੰਘ ਢਾਣੀ ਬਚਨ ਸਿੰਘ ਦਾਖਲੀ ਚੱਕ ਖੀਵਾ ਨੂੰ ਕਾਬੂ ਕਰਕੇ ਥਾਣਾ ਸਦਰ ਜਲਾਲਾਬਾਦ ਵਿਖੇ ਮੁਕੱਦਮਾ ਨੰਬਰ 51 ਮਿਤੀ 29-03-2026 ਨੂੰ ਧਾਰਾ 21/61/85 ਐਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਕੀਤਾ ਗਿਆ ਹੈ |
ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ 'ਚ ਇਕ ਵਿਅਕਤੀ ਕਾਬੂ
ਜਲਾਲਾਬਾਦ, 30 ਮਾਰਚ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਅਮੀਰ ਖ਼ਾਸ ਦੀ ਪੁਲਿਸ ਨੇ ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਵਿਸ਼ਲੇਸ ਕੁਮਾਰ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕਰਨ ਦੇ ਸਬੰਧ ਵਿਚ ਥਾਣਾ ਅਮੀਰ ਖ਼ਾਸ ਏਰੀਏ ਵਿਚ ਮੌਜੂਦ ਸੀ ਅਤੇ ਜਦੋਂ ਪੁਲਿਸ ਪਾਰਟੀ ਨਹਿਰ ਦੀ ਪਟੜੀ 'ਤੇ ਪਿੰਡ ਅਮੀਰ ਖ਼ਾਸ ਪੁੱਜੀ ਤਾਂ ਇਕ ਨੌਜਵਾਨ ਸੜਕ ਕਿਨਾਰੇ ਝਾੜੀਆਂ ਵਿਚ ਬੈਠਾ ਨਸ਼ਾ ਕਰ ਰਿਹਾ ਸੀ ਜੋ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਖਿਸਕਣ ਲੱਗਾ, ਜਿਸ ਨੰੂ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਤਲਾਸ਼ੀ ਕੀਤੀ ਗਈ | ਜਿਸ ਪਾਸੋਂ ਸਿਲਵਰ ਪੰਨੀ ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ | ਪੁਲਿਸ ਨੇ ਜੱਜਵੀਰ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਚੱਕ ਸਵਾਹ ਵਾਲਾ ਨੂੰ ਕਾਬੂ ਕਰਨ ਉਪਰੰਤ ਥਾਣਾ ਅਮੀਰ ਖ਼ਾਸ ਵਿਖੇ ਮੁਕੱਦਮਾ ਨੰਬਰ 31 ਮਿਤੀ 29-3-2026 ਨੂੰ ਧਾਰਾ 27/61/85 ਐਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਕੀਤਾ ਗਿਆ ਹੈ |
ਕੁੱਟਮਾਰ ਅਤੇ ਭੰਨ-ਤੋੜ ਕਰਨ ਵਾਲੇ 13 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 30 ਮਾਰਚ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਦੀ ਪੁਲਿਸ ਨੇ ਕੁੱਟਮਾਰ ਅਤੇ ਭੰਨ-ਤੋੜ ਕਰਨ ਵਾਲੇ 13 ਵਿਅਕਤੀਆਂ ਖ਼ਿਲਾਫ਼ ਕਰਾਸ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਅਜਮੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬਲਜੀਤ ਕੌਰ ਪਤਨੀ ਬਲਵੀਰ ਵਾਸੀ ਆਜਮਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 27 ਮਾਰਚ ਨੂੰ ਅਮਰਜੀਤ ਸਿੰਘ ਉਰਫ਼ ਅੰਬਾ ਪੁੱਤਰ ਕਸ਼ਮੀਰ ਸਿੰਘ, ਪਰਮਜੀਤ ਸਿੰਘ ਉਰਫ਼ ਪੰਮਾਂ ਪੁੱਤਰ ਅਮਰਜੀਤ ਸਿੰਘ, ਵਰਿੰਦਰ ਸਿੰਘ ਉਰਫ਼ ਬੌਬੀ ਪੁੱਤਰ ਅਮਰਜੀਤ ਸਿੰਘ, ਊਸ਼ਾ ਰਾਣੀ ਪਤਨੀ ਅਮਰਜੀਤ ਸਿੰਘ, ਮਨਜੀਤ ਕੌਰ ਪਤਨੀ ਪਰਮਜੀਤ ਸਿੰਘ, ਮਹਿਕ ਸਿੰਘ ਉਰਫ਼ ਮਹਿਕੂ ਪੁੱਤਰ ਪਹਿਲੂ, ਅਸਲਮ ਉਰਫ਼ ਗਿਆਨੀ ਪੁੱਤਰ ਮੀਤਾ, ਜਸਪਾਲ ਸਿੰਘ ਪੁੱਤਰ ਗੁਰਸੇਵਕ ਸਿੰਘ ਅਤੇ ਅਰਸ਼ ਪੁੱਤਰ ਖੁਸ਼ੀਆ ਵਾਸੀ ਆਜਮਵਾਲਾ ਨੇ ਹਥਿਆਰਾਂ ਸਮੇਤ ਘਰ ਅੰਦਰ ਦਾਖਲ ਹੋ ਕੇ ਬਲਜੀਤ ਕੌਰ ਅਤੇ ਉਸ ਦੀ ਲੜਕੀ ਅਮਨਦੀਪ ਕੌਰ ਦੀ ਕੁੱਟਮਾਰ ਕੀਤੀ ਅਤੇ ਘਰ ਦੇ ਸਮਾਨ ਦੀ ਭੰਨ-ਤੋੜ ਕੀਤੀ | ਪੁਲਿਸ ਵਲੋਂ ਇਨ੍ਹਾਂ 9 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਜਾਂਚ ਅਧਿਕਾਰੀ ਹੌਲਦਾਰ ਅਜਮੇਰ ਸਿੰਘ ਨੇ ਦੱਸਿਆ ਕਿ ਦੂਜੇ ਪੱਖ ਦੀ ਸ਼ਿਕਾਇਤ 'ਤੇ 4 ਹੋਰ ਵਿਅਕਤੀਆਂ ਵਿਰੁੱਧ ਵੀ ਕਰਾਸ ਪਰਚਾ ਦਰਜ ਕੀਤਾ ਗਿਆ ਹੈ ਜਿਸ ਵਿਚ ਗੌਰਵ ਪੁੱਤਰ ਬਲਵੀਰ ਸਿੰਘ, ਬਲਵੀਰ ਸਿੰਘ ਪੁੱਤਰ ਸੁੰਦਰ ਸਿੰਘ ਵਾਸੀਆਨ ਆਜਮਵਾਲਾ, ਬਬਲੀ ਵਾਸੀ ਘੱਟਿਆਂਵਾਲੀ ਅਤੇ ਹੈਰੀ ਵਾਸੀ ਅਬੋਹਰ ਖ਼ਿਲਾਫ਼ ਵੀ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਸੂਬੇ 'ਚ ਵਿਗੜਦੀ ਕਾਨੰੂਨ ਵਿਵਸਥਾ ਤੇ ਨੌਜਵਾਨਾਂ 'ਚ ਵਧ ਰਿਹਾ ਨਸ਼ਾ ਚਿੰਤਾ ਦਾ ਵਿਸ਼ਾ- ਐਡਵੋਕੇਟ ਅਜੇਪਾਲ ਸਿੰਘ ਢਿੱਲੋ... ਅਗਲੀ ਖ਼ਬਰ ਲੈਂਡ ਮਾਰਟਗੇਜ ਬੈਂਕ ਅੱਗੇ ਕਿਸਾਨਾਂ ਦਾ ਵਿਸ਼ਾਲ ਧਰਨਾ-ਬੈਂਕ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ • ਕਰਜ਼ੇ ਤੋਂ ਤੰਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।