24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਮਹਾਂਰਿਸ਼ੀ ਦਯਾਨੰਦ ਕਾਲਜ ਵਿਖੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਜਾਗਰੂਕਤਾ ਸੈਮੀਨਾਰ ਕਰਵਾਇਆ

ਅਜੀਤ ਡੈਸਕ 01-04-2026
ਅਬੋਹਰ, 31 ਮਾਰਚ (ਵਿਵੇਕ ਹੂੜੀਆ)-ਹਨੂਮਾਨਗੜ੍ਹ ਰੋਡ 'ਤੇ ਸਥਿਤ ਮਹਾਂਰਿਸ਼ੀ ਦਯਾਨੰਦ ਕਾਲਜ ਆਫ਼ ਐਜੂਕੇਸ਼ਨ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਕ ਵਿਸ਼ੇਸ਼ ਜਾਗਰੂਕਤਾ ਗੋਸ਼ਟੀ ਦਾ ਆਯੋਜਨ ਕੀਤਾ ਗਿਆ | ਸਿਹਤ ਵਿਭਾਗ ਵਲੋਂ ਪਹੁੰਚੇ ਉਪ ਲੋਕ ਸੰਪਰਕ ਅਧਿਕਾਰੀ ਮਨਵੀਰ ਸਿੰਘ ਅਤੇ ਜ਼ਿਲ੍ਹਾ ਨਿਗਰਾਨੀ ਤੇ ਮੁਲਾਂਕਣ ਅਧਿਕਾਰੀ ਪੂਜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਆਯੂਸ਼ਮਾਨ ਕਾਰਡ ਇਕ ਵਿਸ਼ੇਸ਼ ਡਿਜੀਟਲ ਪਛਾਣ ਨੰਬਰ ਹੈ | ਇਸ ਰਾਹੀਂ ਮਰੀਜ਼ ਦਾ ਸਾਰਾ ਸਿਹਤ ਰਿਕਾਰਡ ਇਕੋ ਥਾਂ ਸੁਰੱਖਿਅਤ ਰਹਿੰਦਾ ਹੈ, ਜਿਸ ਨਾਲ ਭਵਿੱਖ ਵਿਚ ਡਾਕਟਰਾਂ ਲਈ ਇਲਾਜ ਦੀ ਪ੍ਰਕਿਰਿਆ ਵਧੇਰੇ ਸੌਖੀ ਅਤੇ ਪ੍ਰਭਾਵਸ਼ਾਲੀ ਹੋ ਜਾਂਦੀ ਹੈ | ਮੌਕੇ 'ਤੇ ਹੀ ਵਿਦਿਆਰਥੀਆਂ ਦੇ ਇਹ ਸਿਹਤ ਕਾਰਡ ਬਣਾਉਣ ਦੀ ਪ੍ਰਕਿਰਿਆ ਵੀ ਮੁਕੰਮਲ ਕਰਵਾਈ ਗਈ | ਸੈਮੀਨਾਰ ਦੌਰਾਨ ਮਾਹਿਰਾਂ ਨੇ ਐੱਚ.ਪੀ.ਵੀ. ਟੀਕੇ 'ਤੇ ਵੀ ਰੌਸ਼ਨੀ ਪਾਈ | ਉਨ੍ਹਾਂ ਦੱਸਿਆ ਕਿ ਇਹ ਟੀਕਾ ਗੰਭੀਰ ਬਿਮਾਰੀਆਂ ਤੋਂ ਬਚਾਅ ਵਿਚ ਸਹਾਇਕ ਹੈ ਅਤੇ ਵਿਸ਼ੇਸ਼ ਤੌਰ 'ਤੇ ਕਿਸ਼ੋਰ ਲੜਕੀਆਂ ਅਤੇ ਅÏਰਤਾਂ ਦੀ ਸਿਹਤ ਸੁਰੱਖਿਆ ਲਈ ਬਹੁਤ ਲਾਭਕਾਰੀ ਹੈ | ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਸਮੇਂ ਸਿਰ ਇਹ ਟੀਕਾ ਲਗਵਾਉਣ ਦੀ ਅਪੀਲ ਕੀਤੀ | ਇਸ ਮੌਕੇ ਕਾਲਜ ਦੇ ਨਿਰਦੇਸ਼ਕ ਡਾ.ਆਰ.ਪੀ. ਅਸੀਜਾ, ਪਿ੍ੰਸੀਪਲ ਡਾ. ਸੁਨੀਤਾ ਆਰਿਆ ਅਤੇ ਵਿਭਾਗ ਮੁਖੀ ਨੀਤੂ ਉਪਨੇਜਾ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਵਿਦਿਆਰਥੀਆਂ ਲਈ ਇਹ ਸੈਮੀਨਾਰ ਸਿਹਤ ਪ੍ਰਤੀ ਸੁਚੇਤ ਹੋਣ ਦੀ ਦਿਸ਼ਾ ਵਿਚ ਬੇਹੱਦ ਲਾਹੇਵੰਦ ਸਾਬਤ ਹੋਇਆ |
ਪਿਛਲੀ ਖ਼ਬਰ ਮਰਹੂਮ ਪ੍ਰੋ. ਗੌਰਵ ਵਿਜ ਦੀ ਕਾਵਿ ਪੁਸਤਕ ਦੀ ਕੀਤੀ ਘੁੰਡ ਚੁਕਾਈ ਅਗਲੀ ਖ਼ਬਰ ਅੰਮਿ੍ਤ ਮਾਡਲ ਸਕੂਲ ਦੀ ਹੋਣਹਾਰ ਵਿਦਿਆਰਥਣ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।