ਜਲਾਲਾਬਾਦ, 31 ਮਾਰਚ (ਕਰਨ ਚੁਚਰਾ)-ਥਾਣਾ ਵੈਰੋਕੇ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਐੱਚ.ਸੀ. ਕਾਰਜ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੌਰਾਨ ਜਦੋਂ ਪਿੰਡ ਜੰਡ ਵਾਲਾ ਦੇ ਸੇਮ-ਨਾਲ਼ੇ ਨੇੜੇ ਪੁੱਜੀ ਤਾਂ ਉੱਥੇ ਰਾਮਪਾਲ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਰਾਮਗੜ੍ਹ ਚੁੰਘਾ ਬੈਠਾ ਕੁੱਝ ਸੁੰਘ ਰਿਹਾ ਸੀ | ਪੁਲਿਸ ਨੂੰ ਦੇਖ ਕੇ ਉਸ ਨੇ ਆਪਣਾ ਸਮਾਨ ਸੁੱਟ ਦਿੱਤਾ, ਜਿਸ ਦੀ ਤਲਾਸ਼ੀ ਲੈਣ ਤੇ ਸਿਲਵਰ ਪੰਨੀ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |