ਫਿਰੋਜ਼ਪੁਰ, 31 ਮਾਰਚ (ਕੁਲਬੀਰ ਸਿੰਘ ਸੋਢੀ)-ਗਰੀਬ ਲੋਕਾਂ ਨੂੰ ਰਾਸ਼ਨ ਅਤੇ ਕੱਪੜੇ ਆਦਿ ਦੇ ਨਾਲ ਹੋਰ ਕਾਰਜਾਂ ਵਿਚ ਸਮਾਜ ਸੇਵਾ ਕਰਨ ਵਾਲੀ ਮਾਨਸ ਸੇਵਾ ਸਮਿਤੀ ਦੇ ਆਗੂਆਂ ਵਲੋਂ ਇਕ ਵਿਸ਼ੇਸ਼ ਬੈਠਕ ਕੀਤੀ ਗਈ | ਜਿਸ ਵਿਚ ਸਾਲ 2026 ਦੌਰਾਨ ਸੰਸਥਾ ਵਲੋਂ ਕੀਤੇ ਜਾਣ ਵਾਲੇ ਸਮਾਜਿਕ ਕਾਰਜਾਂ ਦੀ ਸੂਚੀ ਤਿਆਰ ਕੀਤੀ ਗਈ ਹੈ | ਸੰਸਥਾ ਦੇ ਸੀਨੀਅਰ ਮੈਂਬਰ ਪੰਡਿਤ ਅੰਸ਼ੂ ਸ਼ਰਮਾ ਨੇ ਦੱਸਿਆ ਕਿ ਸਾਡੀ ਸੰਸਥਾ ਮਾਨਸ ਸੇਵਾ ਸਮਿਤੀ ਵਲੋਂ ਹਰ ਸਾਲ ਵੱਖ-ਵੱਖ ਤਰੀਕਿਆਂ ਨਾਲ ਸਮਾਜ ਸੇਵਾ ਦੇ ਕਾਰਜ ਕੀਤੇ ਜਾਂਦੇ ਹਨ ਤਾਂ ਕਿ ਕਿਸੇ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾ ਸਕੇ | ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਇਸੇ ਲੜੀ ਦੇ ਚੱਲਦੇ ਸਾਲ 2026 ਦੌਰਾਨ ਕੀਤੇ ਜਾਣ ਵਾਲੇ ਕਾਰਜਾਂ ਸਬੰਧੀ ਵਿਸ਼ੇਸ਼ ਮੀਟਿੰਗ ਕਰਕੇ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕਰਕੇ ਸੂਚੀ ਤਿਆਰ ਕੀਤੀ ਗਈ | ਉਨ੍ਹਾਂ ਅੱਗੇ ਦੱਸਿਆ ਕਿ ਇਸ ਸਾਲ ਵਿਚ ਧਾਰਮਿਕ ਅਤੇ ਸਮਾਜਿਕ ਕਾਰਜਾਂ ਤੋਂ ਇਲਾਵਾ ਗ਼ਰੀਬ ਲੋਕਾਂ ਦੀ ਮਦਦ ਲਈ ਵਿਸ਼ੇਸ਼ ਕਦਮ ਚੁੱਕੇ ਜਾਣਗੇ | ਮੀਟਿੰਗ ਦੌਰਾਨ ਜੀਵਨ ਸ਼ਰਮਾ, ਡਾਕਟਰ ਜਤਿੰਦਰ ਕੋਛੜ, ਦਿਨੇਸ਼ ਸੋਈ, ਲੱਕੀ ਬੇਦੀ ਅਤੇ ਕਪਿਲ ਦੇਵ ਹਾਜ਼ਰ ਸਨ |