24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਫ਼ਾਜ਼ਿਲਕਾ ਦੀ ਸਿਆਸਤ 'ਚ ਵੱਡਾ ਧਮਾਕਾ, ਟੀਮ ਪੂਜਾ ਲੂਥਰਾ ਦੀ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਨੇ ਵਧਾਈ ਹਲਚਲ

ਅਜੀਤ ਡੈਸਕ 01-04-2026
ਫ਼ਾਜ਼ਿਲਕਾ, 31 ਮਾਰਚ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਸਿਆਸਤ ਵਿਚ ਉਸ ਵੇਲੇ ਹਲਚਲ ਤੇਜ਼ ਹੋ ਗਈ ਜਦੋਂ ਸਮਾਜ ਸੇਵੀ ਅਤੇ ਪ੍ਰਭਾਵਸ਼ਾਲੀ ਸਿਆਸੀ ਸ਼ਖ਼ਸੀਅਤ ਪੂਜਾ ਲੂਥਰਾ ਸਚਦੇਵਾ ਦੀ ਟੀਮ ਨੇ ਚੰਡੀਗੜ੍ਹ ਦੇ ਉਦਯੋਗ ਭਵਨ ਵਿਖੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਸ ਤਸਵੀਰ ਨੇ ਵਿਰੋਧੀ ਖ਼ੇਮਿਆਂ ਵਿਚ ਚਿੰਤਾ ਅਤੇ ਇਲਾਕੇ ਦੇ ਲੋਕਾਂ ਵਿਚ ਉਤਸੁਕਤਾ ਪੈਦਾ ਕਰ ਦਿੱਤੀ ਹੈ | ਪਾਰਟੀ ਤੋਂ ਬਾਹਰ ਕੀਤੇ ਜਾਣ ਤੋਂ ਬਾਅਦ ਪੂਜਾ ਲੂਥਰਾ ਲਗਾਤਾਰ ਅਕਾਲੀ ਦਲ ਅਤੇ ਭਾਜਪਾ ਦੇ ਸੰਪਰਕ ਵਿਚ ਸਨ ਪਰ ਹੁਣ ਸੱਤਾਧਾਰੀ ਧਿਰ ਦੇ ਮੰਤਰੀ ਨਾਲ ਮੁਲਾਕਾਤ ਕਿਸੇ 'ਵੱਡੇ ਧਮਾਕੇ' ਵੱਲ ਇਸ਼ਾਰਾ ਕਰ ਰਹੀ ਹੈ | ਸਿਆਸੀ ਮਾਹਿਰਾਂ ਅਨੁਸਾਰ ਪੂਜਾ ਲੂਥਰਾ ਦਾ ਫ਼ਾਜ਼ਿਲਕਾ ਹਲਕੇ ਵਿਚ ਆਪਣਾ ਇਕ ਨਿੱਜੀ ਅਤੇ ਮਜ਼ਬੂਤ ਆਧਾਰ ਹੈ, ਜੋ ਕਿਸੇ ਵੀ ਪਾਰਟੀ ਦੀ ਜਿੱਤ-ਹਾਰ ਵਿਚ ਅਹਿਮ ਭੂਮਿਕਾ ਨਿਭਾ ਸਕਦਾ ਹੈ | ਹਾਲਾਂਕਿ ਮੁਲਾਕਾਤ ਦੇ ਏਜੰਡੇ ਬਾਰੇ ਅਧਿਕਾਰਤ ਤੌਰ 'ਤੇ ਚੁੱਪੀ ਧਾਰੀ ਗਈ ਹੈ, ਪਰ ਚਰਚਾ ਹੈ ਕਿ ਉਹ ਜਲਦੀ ਹੀ ਕੋਈ ਵੱਡਾ ਸਿਆਸੀ ਫ਼ੈਸਲਾ ਲੈ ਸਕਦੇ ਹਨ |
ਪਿਛਲੀ ਖ਼ਬਰ ਨਰਸਿੰਗ ਸਟਾਫ਼ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕਰੇ ਸਰਕਾਰ-ਪੈਰਾਮੈਡੀਕਲ ਆਗੂ ਅਗਲੀ ਖ਼ਬਰ ਫ਼ਾਜ਼ਿਲਕਾ 'ਚ ਕੱਢੀ ਗਈ ਵਿਸ਼ਾਲ ਭਗਵਾ ਧਵਜ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।