15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬੌਬੀ ਮਾਨ ਅੱਜ ਬੱਲੂਆਣਾ ਹਲਕੇ ਦੇ ਪਿੰਡਾਂ ਦਾ ਕਰਨਗੇ ਦੌਰਾ : ਵਿਨੋਦ ਮੇਘ

ਅਜੀਤ ਡੈਸਕ 05-04-2026
ਅਬੋਹਰ, 4 ਅਪ੍ਰੈਲ (ਤੇਜਿੰਦਰ ਸਿੰਘ ਖ਼ਾਲਸਾ)-ਬੱਲੂਆਣਾ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਗੜੇਮਾਰੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਜਿੱਲ੍ਹਾ ਪ੍ਰਧਾਨ ਨਰਦੇਵ ਸਿੰਘ ਬੌਬੀ ਮਾਨ ਐਤਵਾਰ ਨੂੰ ਬੱਲੂਆਣਾ ਹਲਕੇ ਦੇ ਪਿੰਡਾਂ ਦਾ ਵਿਸ਼ੇਸ਼ ਤੌਰ 'ਤੇ ਦੌਰਾ ਕਰ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਬੱਲੂਆਣਾ ਹਲਕੇ ਦੇ ਇੰਚਾਰਜ ਵਿਨੋਦ ਮੇਘ ਨੇ ਦੱਸਿਆ ਕੀ ਬੌਬੀ ਮਾਨ ਬੱਲੂਆਣਾ ਹਲਕੇ ਦੇ ਪਿੰਡਾਂ ਵਿਚ ਆਪਣੇ ਦੌਰੇ ਦੀ ਸ਼ੁਰੂਆਤ ਪਿੰਡ ਬੁਰਜ ਮੁਹਾਰ ਤੋਂ ਕਰਨਗੇ | ਇਸ ਉਪਰੰਤ ਕਿੱਕਰ ਖੇੜਾ, ਕੰਧ ਵਾਲਾ, ਸ਼ੇਰਗੜ੍ਹ, ਦੋਦਾ, ਰਾਮਪੁਰਾ ਅਤੇ ਮਹਿਰਾਣਾ ਵਿਖੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ | ਇਸ ਦੇ ਨਾਲ ਹੀ ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਸਬੰਧੀ ਵੀ ਜਾਇਜ਼ਾ ਲਿਆ ਜਾਵੇਗਾ | ਉਨ੍ਹਾਂ ਅਕਾਲੀ ਦਲ ਦੇ ਸਮੂਹ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਉਕਤ ਪਿੰਡਾਂ ਵਿਚ ਕੀਤੀਆਂ ਜਾਣ ਵਾਲੀ ਮੀਟਿੰਗ ਵਿਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ ਹੈ |
ਪਿਛਲੀ ਖ਼ਬਰ ਪਾਵਰਕਾਮ 'ਚ ਲਾਈਨਮੈਨ ਦੀ ਭਰਤੀ 'ਚੋਂ ਪੰਜਾਬੀ ਦੀ ਸ਼ਰਤ ਹਟਾਉਣ ਦਾ ਵਿਰੋਧ ਪੰਜਾਬੀਆਂ ਨੂੰ ਨੌਕਰੀਆਂ ਤੋਂ ਵਾਂਝੇ ਰੱਖਣ... ਅਗਲੀ ਖ਼ਬਰ ਹੈਰੋਇਨ ਦਾ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਕੀਤਾ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।