15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪਾਵਰਕਾਮ 'ਚ ਲਾਈਨਮੈਨ ਦੀ ਭਰਤੀ 'ਚੋਂ ਪੰਜਾਬੀ ਦੀ ਸ਼ਰਤ ਹਟਾਉਣ ਦਾ ਵਿਰੋਧ ਪੰਜਾਬੀਆਂ ਨੂੰ ਨੌਕਰੀਆਂ ਤੋਂ ਵਾਂਝੇ ਰੱਖਣ ਦੀ ਸਾਜਿਸ਼-ਜੈਮਲਵਾਲਾ

ਅਜੀਤ ਡੈਸਕ 05-04-2026
ਮੰਡੀ ਲਾਧੂਕਾ, 4 ਅਪ੍ਰੈਲ (ਰਾਕੇਸ਼ ਛਾਬੜਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਪੰਜਾਬ ਸਰਕਾਰ ਤੇ ਪੰਜਾਬੀਆਂ ਤੋਂ ਖੋਹ ਕੇ ਗੈਰ ਪੰਜਾਬੀਆਂ ਨੂੰ ਰੁਜ਼ਗਾਰ ਦੇਣ ਦੇ ਦੋਸ਼ ਲਗਾਏ ਹਨ | ਅਕਾਲੀ ਦਲ ਬਾਦਲ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਜਗਸੀਰ ਸਿੰਘ ਬੱਬੂ ਜੈਮਲ ਵਾਲਾ ਨੇ ਕਿਹਾ ਹੈ ਪੰਜਾਬ ਸਰਕਾਰ ਵਲੋਂ ਪਾਵਰ ਕਾਮ ਵਿਚ ਸਹਾਇਕ ਲਾਈਨਮੈਨ ਦੀਆਂ ਅਸਾਮੀਆਂ ਲਈ ਦਸਵੀਂ ਜਮਾਤ ਤੱਕ ਪੰਜਾਬੀ ਲਾਜ਼ਮੀ ਹੋਣ ਦੀ ਸ਼ਰਤ ਰੱਖੀ ਗਈ ਸੀ | ਜਿਸ ਨੂੰ ਪੰਜਾਬ ਸਰਕਾਰ ਨੇ ਹਟਾ ਦਿੱਤਾ ਹੈ | ਉਨ੍ਹਾਂ ਨੇ ਕਿਹਾ ਹੈ ਪੰਜਾਬ ਸਰਕਾਰ ਨੇ ਇਹ ਸ਼ਰਤ ਦਿੱਲੀ ਵਿਚ ਬੈਠੀ ਪੰਜਾਬੀ ਵਿਰੋਧੀ ਲਾਬੀ ਦੇ ਕਹਿਣ ਤੇ ਹਟਾਈ ਗਈ ਹੈ | ਜਿਸ ਦੀ ਉਹ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹਨ | ਉਨ੍ਹਾਂ ਨੇ ਕਿਹਾ ਹੈ ਪੰਜਾਬ ਵਿਚ ਨੌਕਰੀ ਪ੍ਰਾਪਤ ਕਰਨ ਲਈ ਪੰਜਾਬੀ ਦਾ ਗਿਆਨ ਲਾਜ਼ਮੀ ਹੋਣਾ ਚਾਹੀਦਾ ਹੈ | ਉਨ੍ਹਾਂ ਨੇ ਕਿਹਾ ਹੈ ਪਤਾ ਨਹੀਂ ਪੰਜਾਬ ਦੀ ਤਰੱਕੀ ਕਿੱਥੇ ਹੋ ਰਹੀ ਹੈ | ਜਦੋਂ ਕਿ ਪੰਜਾਬ ਸਰਕਾਰ ਪੰਜਾਬੀਆਂ ਤੋਂ ਰੁਜ਼ਗਾਰ ਖੋਹ ਕੇ ਗੈਰ ਪੰਜਾਬੀਆਂ ਨੂੰ ਦੇ ਰਹੀ ਹੈ | ਉਨ੍ਹਾਂ ਨੇ ਕਿਹਾ ਹੈ ਪੰਜਾਬ ਦੇ ਲੋਕ ਪੰਜਾਬ ਸਰਕਾਰ ਦੀ ਇਸ ਧੱਕੇਸ਼ਾਹੀ ਦਾ ਜਵਾਬ 2027 ਵਿਚ ਦੇਣਗੇ |
ਪਿਛਲੀ ਖ਼ਬਰ ਮੀਂਹ ਕਾਰਨ ਪਛੜ ਜਾਵੇਗੀ ਕਣਕ ਦੀ ਕਟਾਈ, ਬੇਮੌਸਮੀ ਬਰਸਾਤ ਨੇ ਕਣਕ ਦੀ ਕਟਾਈ ਨੂੰ ਕੀਤਾ ਪ੍ਰਭਾਵਿਤ ਅਗਲੀ ਖ਼ਬਰ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬੌਬੀ ਮਾਨ ਅੱਜ ਬੱਲੂਆਣਾ ਹਲਕੇ ਦੇ ਪਿੰਡਾਂ ਦਾ ਕਰਨਗੇ ਦੌਰਾ : ਵਿਨੋਦ ਮੇਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।