17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪੂਜਾ ਲੂਥਰਾ ਸਚਦੇਵਾ ਨੇ ਫੁੱਟਬਾਲ ਟੂਰਨਾਮੈਂਟ ਦੌਰਾਨ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ

ਅਜੀਤ ਡੈਸਕ 05-04-2026
ਫ਼ਾਜ਼ਿਲਕਾ, 4 ਅਪ੍ਰੈਲ (ਦਵਿੰਦਰ ਪਾਲ ਸਿੰਘ)-ਉਪਮੰਡਲ ਅਧੀਨ ਆਉਂਦੇ ਪਿੰਡ ਖੂਈਖੇੜਾ ਵਿਚ ਕਰਵਾਏ ਜਾ ਰਹੇ ਕਿ੍ਸ਼ਨ ਲਾਲ ਮੈਮੋਰੀਅਲ ਕਲੱਬ ਦੇ 9ਵੇਂ ਫੁੱਟਬਾਲ ਟੂਰਨਾਮੈਂਟ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ | ਇਸ ਟੂਰਨਾਮੈਂਟ ਵਿਚ ਦੇਸ਼-ਵਿਦੇਸ਼ ਦੀਆਂ ਕੁੱਲ 32 ਟੀਮਾਂ ਵਲੋਂ ਭਾਗ ਲਿਆ ਜਾ ਰਿਹਾ ਹੈ | ਇਸ ਸਮਾਗਮ ਦੌਰਾਨ ਇਲਾਕੇ ਦੇ ਪ੍ਰਸਿੱਧ ਸਮਾਜ ਸੇਵੀ ਪੂਜਾ ਲੂਥਰਾ ਸਚਦੇਵਾ ਆਪਣੀ ਟੀਮ ਸਮੇਤ ਪੁੱਜੇ ਅਤੇ ਉਨ੍ਹਾਂ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ ਅਤੇ ਉਨ੍ਹਾਂ ਦੀ ਹੌਸਲਾ ਅਫ਼ਜਾਈ | ਇਸ ਮੌਕੇ ਪੂਜਾ ਲੂਥਰਾ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ | ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਮਨੋਰੰਜਨ ਦਾ ਸਾਧਨ ਨਹੀਂ ਹਨ, ਸਗੋਂ ਇਹ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਦੀਆਂ ਹਨ | ਉਨ੍ਹਾਂ ਖਿਡਾਰੀਆਂ ਨੂੰ ਸੰਦੇਸ਼ ਦਿੱਤਾ ਕਿ ਉਹ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਆਪਣੀ ਪ੍ਰਤਿਭਾ ਨੂੰ ਨਿਖਾਰਨ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ | ਉਨ੍ਹਾਂ ਪਿੰਡ ਵਾਸੀਆਂ ਕਿ੍ਸ਼ਨ ਲਾਲ ਮੈਮੋਰੀਅਲ ਕਲੱਬ ਦੇ ਮੈਂਬਰਾਂ ਅਤੇ ਵਿਦੇਸ਼ਾਂ ਵਿਚ ਰਹਿੰਦੇ ਐਨ.ਆਰ.ਆਈ. ਭਰਾਵਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਫ਼ਾਜ਼ਿਲਕਾ ਦੀ ਧਰਤੀ 'ਤੇ ਇੰਟਰਨੈਸ਼ਨਲ ਟੀਮਾਂ ਦਾ ਖੇਡਣਾ ਬਹੁਤ ਮਾਣ ਵਾਲੀ ਗੱਲ ਹੈ | ਅੰਤ ਵਿਚ ਪੂਜਾ ਲੂਥਰਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਟੂਰਨਾਮੈਂਟ ਨੌਜਵਾਨਾਂ ਨੂੰ ਇਕ ਸਹੀ ਦਿਸ਼ਾ ਦਿੰਦੇ ਹਨ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨੂੰ ਮੰਚ 'ਤੇ ਦਿਖਾਉਣ ਦਾ ਮੌਕਾ ਮਿਲਦਾ ਹੈ |
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਮਾਨ ਨੇ ਗੁਰੂ ਘਰ ਮੱਥਾ ਟੇਕ ਕੇ ਸ਼ੁਰੂ ਕੀਤੀ ਸੰਪਰਕ ਮੁਹਿੰਮ ਸ਼ਹਿਰ ਦੇ ਅੱ... ਅਗਲੀ ਖ਼ਬਰ ਮੀਂਹ ਕਾਰਨ ਪਛੜ ਜਾਵੇਗੀ ਕਣਕ ਦੀ ਕਟਾਈ, ਬੇਮੌਸਮੀ ਬਰਸਾਤ ਨੇ ਕਣਕ ਦੀ ਕਟਾਈ ਨੂੰ ਕੀਤਾ ਪ੍ਰਭਾਵਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।