28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸ੍ਰੀ ਬ੍ਰਾਹਮਣ ਸਭਾ ਜਲਾਲਾਬਾਦ ਦੀ ਮੀਟਿੰਗ 'ਚ ਭਗਵਾਨ ਪਰਸ਼ੂ ਰਾਮ ਦੀ ਜਯੰਤੀ ਮਨਾਉਣ ਸਬੰਧੀ ਵਿਚਾਰ ਵਟਾਂਦਰਾ

ਅਜੀਤ ਡੈਸਕ 08-04-2026
ਜਲਾਲਾਬਾਦ, 7 ਅਪ੍ਰੈਲ (ਹਰਪ੍ਰੀਤ ਸਿੰਘ ਪਰੂਥੀ)-ਸ਼੍ਰੀ ਬ੍ਰਾਹਮਣ ਸਭਾ (ਰਜਿ.) ਜਲਾਲਾਬਾਦ ਦੀ ਮੀਟਿੰਗ ਪ੍ਰਧਾਨ ਰਾਜਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਭਗਵਾਨ ਪਰਸ਼ੂ ਰਾਮ ਮੰਦਰ ਜਲਾਲਾਬਾਦ ਵਿਖੇ ਕੀਤੀ ਗਈ | ਇਸ ਮੀਟਿੰਗ ਵਿਚ ਭਗਵਾਨ ਪਰਸ਼ੂ ਰਾਮ ਦੀ ਜਯੰਤੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 19 ਅਪ੍ਰੈਲ 2026 ਨੂੰ ਮਨਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਸਬੰਧੀ ਸਮੂਹ ਬ੍ਰਾਹਮਣ ਸਮਾਜ ਨੂੰ ਅਤੇ ਧਾਰਮਿਕ ਵਿਚਾਰਾਂ ਵਾਲੇ ਵਿਅਕਤੀਆਂ ਨੂੰ 19 ਅਪ੍ਰੈਲ ਨੂੰ ਆਪਣੇ ਪਰਿਵਾਰਾਂ ਸਮੇਤ ਸਮਾਗਮ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ | ਇਸ ਮੌਕੇ ਪ੍ਰਧਾਨ ਰਾਜਪਾਲ ਸ਼ਰਮਾ, ਜਨਰਲ ਸਕੱਤਰ ਦੇਵ ਰਾਜ ਸ਼ਰਮਾ (ਚੇਅਰਮੈਨ, ਮਾਰਕੀਟ ਕਮੇਟੀ ਜਲਾਲਾਬਾਦ), ਸਾਬਕਾ ਪ੍ਰਧਾਨ ਰੌਸ਼ਨ ਲਾਲ ਕਾਹਲ, ਰਵਿੰਦਰ ਕੁਮਾਰ ਸ਼ਰਮਾ ਰਵੀ, ਰਾਜੇਸ਼ ਕੁਮਾਰ ਪੱਪੀ, ਅਸ਼ਵਨੀ ਕੁਮਾਰ ਤਰਿੱਖਾ, ਨਵਦੀਸ਼ ਸ਼ਰਮਾ, ਰਾਕੇਸ਼ ਕੁਮਾਰ ਤੋਤੀ, ਸੁਦਾਮਾ, ਸਕਸ਼ ਸ਼ਰਮਾ, ਮੰਦਰ ਦੇ ਪੁਜਾਰੀ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰ ਕੇ ਕਿਸਾਨ ਬੀਮਾ ਯੋਜਨਾ ਤਿਆਰ ਕਰਨ-ਪੋ੍ਰ. ਪ੍ਰੀਤਮ ਸਿੰਘ ਸਿੱਧੂ ਅਗਲੀ ਖ਼ਬਰ ਭਾਜਪਾ ਮੰਡਲ ਅਰਨੀਵਾਲਾ ਵਲੋਂ 47 ਵਾਂ ਸਥਾਪਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।