28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਮਹਾਰਿਸ਼ੀ ਦਯਾਨੰਦ ਕਾਲਜ ਆਫ਼ ਐਜੂਕੇਸ਼ਨ ਵਿਖੇ ਬੀ.ਐੱਡ.ਅਤੇ ਡੀ.ਐਲ.ਐਡ ਵਿਦਿਆਰਥੀਆਂ ਦਾ ਵਿਦਾਇਗੀ ਸਮਾਰੋਹ

ਅਜੀਤ ਡੈਸਕ 08-04-2026
ਅਬੋਹਰ, 7 ਅਪ੍ਰੈਲ(ਵਿਵੇਕ ਹੂੜੀਆ)-ਸਥਾਨਕ ਮਹਾਂਰਿਸ਼ੀ ਦਯਾਨੰਦ ਕਾਲਜ ਆਫ਼ ਐਜੂਕੇਸ਼ਨ ਵਿਖੇ ਬੀ.ਐੱਡ.ਅਤੇ ਡੀ.ਐੱਲ.ਐੱਡ.ਜਮਾਤਾਂ ਦੇ ਵਿਦਿਆਰਥੀਆਂ ਲਈ ਇਕ ਸ਼ਾਨਦਾਰ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ | ਕਾਲਜ ਕੈਂਪਸ ਵਿਚ ਆਯੋਜਿਤ ਇਹ ਸਮਾਗਮ ਉਤਸ਼ਾਹ, ਖ਼ੁਸ਼ੀ ਅਤੇ ਭਾਵੁਕ ਮਾਹੌਲ ਵਿਚ ਸੰਪੰਨ ਹੋਇਆ ਜਿੱਥੇ ਵਿਦਿਆਰਥੀਆਂ ਨੇ ਆਪਣੇ ਕਾਲਜ ਜੀਵਨ ਦੇ ਅੰਤਿਮ ਪਲਾਂ ਨੂੰ ਯਾਦਗਾਰ ਬਣਾਇਆ | ਸਮਾਗਮ ਦੀ ਸ਼ੁਰੂਆਤ ਸਰਸਵਤੀ ਵੰਦਨਾ ਨਾਲ ਹੋਈ, ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਗੀਤ, ਨਾਚ, ਕਵਿਤਾਵਾਂ, ਸਕਿਟ ਅਤੇ ਭਾਸ਼ਣ ਪੇਸ਼ ਕਰਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਜੂਨੀਅਰ ਵਿਦਿਆਰਥੀਆਂ ਨੇ ਆਪਣੇ ਸੀਨੀਅਰਾਂ ਦੇ ਸਨਮਾਨ ਵਿਚ ਵਿਸ਼ੇਸ਼ ਪੇਸ਼ਕਾਰੀਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ | ਕੁੱਝ ਵਿਦਿਆਰਥੀਆਂ ਨੇ ਕਾਲਜ ਵਿਚ ਬਿਤਾਏ ਸੁਨਹਿਰੀ ਪਲਾਂ ਨੂੰ ਸਾਂਝਾ ਕੀਤਾ, ਜਿਸ ਨਾਲ ਮਾਹੌਲ ਭਾਵੁਕ ਹੋ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਨੂੰ Tਮਿਸਟਰ ਫੇਅਰਵੈੱਲ,Tਮਿਸ ਫੇਅਰਵੈੱਲU ਅਤੇ Tਬੈੱਸਟ ਪਰਸਨੈਲਿਟੀU ਵਰਗੇ ਵੱਖ-ਵੱਖ ਖ਼ਿਤਾਬਾਂ ਨਾਲ ਸਨਮਾਨਿਤ ਕੀਤਾ ਗਿਆ | ਕਾਲਜ ਦੇ ਪਿ੍ੰਸੀਪਲ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਅਧਿਆਪਕਾਂ ਨੇ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਦਾਇਗੀ ਅੰਤ ਨਹੀਂ ਬਲਕਿ ਇੱਕ ਨਵੀਂ ਸ਼ੁਰੂਆਤ ਹੈ ਅਤੇ ਵਿਦਿਆਰਥੀਆਂ ਨੂੰ ਹਮੇਸ਼ਾ ਇਮਾਨਦਾਰੀ ਤੇ ਮਿਹਨਤ ਨਾਲ ਆਪਣੇ ਟੀਚੇ ਵੱਲ ਵਧਣਾ ਚਾਹੀਦਾ ਹੈ | ਸਮਾਗਮ ਦੇ ਅਖੀਰ ਵਿਚ ਵਿਦਿਆਰਥੀਆਂ ਅਤੇ ਸਟਾਫ਼ ਲਈ ਰਿਫਰੈਸ਼ਮੈਂਟ ਪਾਰਟੀ ਦਾ ਆਯੋਜਨ ਕੀਤਾ ਗਿਆ | ਵਿਦਿਆਰਥੀਆਂ ਨੇ ਹਾਸੇ-ਖ਼ੁਸ਼ੀ ਦੇ ਮਾਹੌਲ ਵਿਚ ਆਪਣੇ ਕਾਲਜ ਸਫ਼ਰ ਦੀਆਂ ਯਾਦਾਂ ਨੂੰ ਸੰਜੋਇਆ |
ਪਿਛਲੀ ਖ਼ਬਰ ਭਾਈ ਘਨ੍ਹੱਈਆ ਸੇਵਾ ਸੁਸਾਇਟੀ ਵਲੋਂ ਖ਼ਾਲਸਾ ਪੰਥ ਦੇ ਸਿਰਜਨਾ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਜਲਾਲਾਬਾਦ ਹਲਕੇ ਦੀ ਹੋਈ ਅਕਾਲੀ ਦਲ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।