04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਪ੍ਰਧਾਨ ਮੰਤਰੀ ਮਾਤ੍ਰਤਵ ਸੁਰੱਖਿਆ ਅਭਿਆਨ ਤਹਿਤ ਫ਼ਾਜ਼ਿਲਕਾ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ 'ਚ ਲਗਾਏ ਵਿਸ਼ੇਸ਼ ਜਾਂਚ ਕੈਂਪ

ਅਜੀਤ ਡੈਸਕ 10-04-2026
ਫ਼ਾਜ਼ਿਲਕਾ, 9 ਅਪ੍ਰੈਲ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਸਿਹਤ ਵਿਭਾਗ ਵਲੋਂ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ 'ਪ੍ਰਧਾਨ ਮੰਤਰੀ ਮਾਤ੍ਰਤਵ ਸੁਰੱਖਿਆ ਅਭਿਆਨ' ਤਹਿਤ ਵਿਸ਼ੇਸ਼ ਕੈਂਪ ਲਗਾਏ ਗਏ | ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਗਰਭਵਤੀ ਅÏਰਤਾਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ, ਤਾਂ ਜੋ ਮਾਂ ਅਤੇ ਬੱਚੇ ਦੀ ਸਿਹਤ ਨੂੰ ਸੁਰੱਖਿਅਤ ਬਣਾਇਆ ਜਾ ਸਕੇ | ਫ਼ਾਜ਼ਿਲਕਾ ਦੇ ਵੱਖ-ਵੱਖ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਵਿਚ ਇਹ ਕੈਂਪ ਸਫਲਤਾਪੂਰਵਕ ਨੇਪਰੇ ਚੜ੍ਹੇ | ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਮਹੀਨੇ ਦੀ 9 ਤਾਰੀਖ਼ ਨੂੰ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿਚ ਇਹ ਵਿਸ਼ੇਸ਼ ਕੈਂਪ ਲਗਾਏ ਜਾਂਦੇ ਹਨ | ਇਨ੍ਹਾਂ ਕੈਂਪਾਂ ਵਿਚ ਮਾਹਿਰ ਡਾਕਟਰਾਂ ਵਲੋਂ ਗਰਭਵਤੀ ਅÏਰਤਾਂ ਦੀ ਮੁਕੰਮਲ ਜਾਂਚ ਕੀਤੀ ਜਾਂਦੀ ਹੈ, ਜਿਸ ਵਿਚ ਬਲੱਡ ਪ੍ਰੈਸ਼ਰ, ਹੀਮੋਗਲੋਬਿਨ ਟੈੱਸਟ, ਵਜ਼ਨ ਅਤੇ ਹੋਰ ਜ਼ਰੂਰੀ ਲੈਬ ਟੈੱਸਟ ਸ਼ਾਮਲ ਹਨ | ਇਸ ਤੋਂ ਇਲਾਵਾ, ਉੱਚ ਜੋਖ਼ਮ ਵਾਲੀ ਗਰਭ ਅਵਸਥਾ ਦੀ ਪਛਾਣ ਕਰਕੇ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਉੱਚ ਸਿਹਤ ਕੇਂਦਰਾਂ ਵਿਚ ਰੈਫ਼ਰ ਕੀਤਾ ਜਾਂਦਾ ਹੈ | ਕੈਂਪਾਂ ਦੌਰਾਨ ਅÏਰਤਾਂ ਨੂੰ ਸੰਤੁਲਿਤ ਖ਼ੁਰਾਕ, ਆਇਰਨ ਅਤੇ ਫੋਲਿਕ ਐਸਿਡ ਦੀਆਂ ਗੋਲੀਆਂ ਦੀ ਮਹੱਤਤਾ, ਟੀਕਾਕਰਨ ਅਤੇ ਜਣੇਪੇ ਸਮੇਂ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵੀ ਜਾਗਰੂਕ ਕੀਤਾ ਗਿਆ | ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਾਤਾ ਅਤੇ ਬੱਚੇ ਦੀ ਮੌਤ ਦਰ ਨੂੰ ਘਟਾਉਣ ਲਈ ਇਹ ਮੁਹਿੰਮ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ | ਆਸ਼ਾ ਵਰਕਰਾਂ ਅਤੇ ਏ.ਐਨ.ਐਮਜ਼ ਵੱਲੋਂ ਪਿੰਡ ਪੱਧਰ 'ਤੇ ਘਰ-ਘਰ ਜਾ ਕੇ ਗਰਭਵਤੀ ਅÏਰਤਾਂ ਨੂੰ ਕੈਂਪਾਂ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ, ਉਨ੍ਹਾਂ ਨੂੰ ਨਿਯਮਤ ਜਾਂਚ ਅਤੇ ਸੰਸਥਾਗਤ ਜਣੇਪੇ ਦੇ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ | ਸਿਵਲ ਸਰਜਨ ਨੇ ਇਲਾਕੇ ਦੀਆਂ ਸਮੂਹ ਗਰਭਵਤੀ ਅÏਰਤਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਵਿਚ ਜ਼ਰੂਰ ਪਹੁੰਚਣ ਅਤੇ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਉਠਾਉਣ | ਉਨ੍ਹਾਂ ਕਿਹਾ ਕਿ ਸਮੇਂ-ਸਮੇਂ 'ਤੇ ਜਾਂਚ ਕਰਵਾਉਣ ਨਾਲ ਕਿਸੇ ਵੀ ਸੰਭਾਵੀ ਖ਼ਤਰੇ ਦਾ ਪਹਿਲਾਂ ਹੀ ਪਤਾ ਲਗਾਇਆ ਜਾ ਸਕਦਾ ਹੈ ਅਤੇ ਸੁਰੱਖਿਅਤ ਜਣੇਪੇ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ |
ਪਿਛਲੀ ਖ਼ਬਰ ਪਿੰਡ ਵਾਸੀਆਂ ਨੇ ਲਗਾਇਆ ਪੰਚਾਇਤ 'ਤੇ ਪੰਚਾਇਤੀ ਜ਼ਮੀਨ ਵਿਚੋਂ ਬਿਨਾਂ ਮਨਜ਼ੂਰੀ ਲਏ ਹਰੇ ਦਰਖ਼ਤ ਕੱਟਣ ਦਾ ਦੋਸ਼ ਅਗਲੀ ਖ਼ਬਰ ਢਾਣੀ ਵਿਸਾਖਾ ਸਿੰਘ ਵਿਖੇ ਕਣਕ ਨੂੰ ਅੱਗ ਲੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।