24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਗ਼ੈਰ ਵਿੱਦਿਅਕ ਡਿਊਟੀਆਂ 'ਚ ਉਲਝੇ ਅਧਿਆਪਕ

ਅਜੀਤ ਡੈਸਕ 11-04-2026
ਮੰਡੀ ਲਾਧੂਕਾ, 10 ਅਪ੍ਰੈਲ (ਰਾਕੇਸ਼ ਛਾਬੜਾ)-ਈ.ਟੀ.ਟੀ ਅਧਿਆਪਕ ਯੂਨੀਅਨ ਨੇ ਪੰਜਾਬ ਸਰਕਾਰ ਵਲੋਂ ਅਧਿਆਪਕਾਂ ਤੋਂ ਗ਼ੈਰ ਵਿੱਦਿਅਕ ਕੰਮ ਲੈਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਯੂਨੀਅਨ ਦੇ ਸੂਬਾ ਸਕੱਤਰ ਛਿੰਦਰ ਸਿੰਘ ਲਾਧੂਕਾ ਨੇ ਕਿਹਾ ਹੈ ਸੂਬਾ ਸਰਕਾਰ ਨੇ ਅਧਿਆਪਕਾਂ ਨੂੰ ਬੀ ਐੱਲ ਓ, ਮਰਦਮ ਸ਼ੁਮਾਰੀ, 10 ਲੱਖ ਤੱਕ ਦੇ ਮੁਫ਼ਤ ਹੈਲਥ ਕਾਰਡ, ਵੋਟਰਾਂ ਦੀ ਸਪੈਸ਼ਲ ਵੈਰੀਫਿਕੇਸ਼ਨ ਦੇ ਗੈਰ ਸਿੱਖਿਅਕ ਕੰਮਾਂ ਵਿਚ ਡਿਊਟੀਆਂ ਲਗਾ ਪੂਰੀ ਤਰ੍ਹਾਂ ਦੇ ਨਾਲ ਉਲਝਾ ਕੇ ਰੱਖਿਆ ਹੋਇਆ ਹੈ | ਉਨ੍ਹਾਂ ਨੇ ਕਿਹਾ ਹੈ ਅਧਿਆਪਕਾਂ ਨੰੂ ਗੈਰ ਵਿੱਦਿਅਕ ਕੰਮ ਵਿਚ ਲਗਾਏ ਜਾਣ ਕਾਰਨ ਵਿਦਿਆਰਥੀਆਂ ਦੀ ਸਿੱਖਿਆ ਤੇ ਬੁਰਾ ਅਸਰ ਪੈ ਰਿਹਾ ਹੈ | ਸਰਕਾਰੀ ਸਕੂਲਾਂ ਦੇ ਅਧਿਆਪਕ ਇਸ ਵੇਲੇ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀ ਬੋਰਡ ਦੀਆਂ ਪ੍ਰੀਖਿਆਵਾਂ ਦੀ ਮਾਰਕਿੰਗ ਦਾ ਕੰਮ ਕਰ ਰਹੇ ਹਨ, ਨਵਾਂ ਵਿੱਦਿਅਕ ਸੈਸ਼ਨ ਵੀ ਸ਼ੁਰੂ ਹੋ ਚੁੱਕਿਆ ਹੈ ਅਜਿਹੇ ਹਾਲਤਾਂ ਵਿਚ ਜੇਕਰ ਵਿਦਿਆਰਥੀਆਂ ਦੀ ਪੜਾਈ ਦਾ ਨੁਕਸਾਨ ਹੋ ਰਿਹਾ ਹੈ ਤਾਂ ਇਸ ਦੇ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ | ਉਨ੍ਹਾਂ ਨੇ ਕਿਹਾ ਹੈ ਅਧਿਆਪਕਾਂ ਨੂੰ ਗੈਰ ਸਿੱਖਿਅਕ ਕੰਮਾਂ ਵਿਚ ਉਲਝਾ ਕੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਦੇ ਲਈ ਅਧਿਆਪਕਾਂ ਦੀਆਂ ਗੈਰ ਵਿੱਦਿਅਕ ਕੰਮਾਂ ਵਿਚ ਲਗਾਈਆਂ ਗਈਆਂ ਡਿਊਟੀਆਂ ਨੂੰ ਤੁਰੰਤ ਰੱਦ ਕੀਤੇ ਜਾਣ ਦੀ ਮੰਗ ਕੀਤੀ ਹੈ |
ਪਿਛਲੀ ਖ਼ਬਰ ਚਿੱਟੇ ਦਾ ਨਸ਼ਾ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸਰਕਾਰੀ ਸਕੂਲਾਂ 'ਚ ਲਾਇਬ੍ਰੇਰੀਅਨਾਂ ਦੀਆਂ ਅਸਾਮੀਆਂ ਭਰਨ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।