24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਚਿੱਟੇ ਦਾ ਨਸ਼ਾ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 11-04-2026
ਫ਼ਾਜ਼ਿਲਕਾ, 10 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਐੱਸ.ਆਈ ਸਰਵਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਸੀ ਕਿ ਰਾਜੂ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਕਰਨੀ ਖੇੜਾ ਫ਼ਾਜ਼ਿਲਕਾ, ਜੀਤਾ ਪੁੱਤਰ ਲਾਲ ਰਾਮ ਵਾਸੀ ਆਜਮਵਾਲਾ ਫ਼ਾਜ਼ਿਲਕਾ, ਸਾਹਿਲ ਪੁੱਤਰ ਰਾਜ ਕੁਮਾਰ ਵਾਸੀ ਬਾਦਲ ਕਾਲੋਨੀ ਫ਼ਾਜ਼ਿਲਕਾ, ਸੁਨੀਲ ਪੁੱਤਰ ਗੁਰਬਚਨ ਸਿੰਘ ਵਾਸੀ ਅੰਨ੍ਹੀ ਦਿੱਲੀ ਫ਼ਾਜ਼ਿਲਕਾ ਅਤੇ ਸੰਜੂ ਪੁੱਤਰ ਜੋਧਾ ਰਾਮ ਵਾਸੀ ਆਵਾ ਬਸਤੀ ਫ਼ਿਰੋਜਪੁਰ ਨਸ਼ਾ ਕਰਨ ਦੇ ਆਦੀ ਹਨ | ਪੁਲਿਸ ਨੇ ਬਾਧਾ ਟੀ ਪੁਆਇੰਟ ਨੇੜੇ ਬਣੇ ਖੰਡਰ ਮਕਾਨ ਕੋਲ ਛਾਪੇਮਾਰੀ ਕਰਕੇ ਇਨ੍ਹਾਂ 5 ਵਿਅਕਤੀਆਂ ਨੂੰ ਨਸ਼ੀਲੀ ਵਸਤੂ ਦਾ ਸੇਵਨ ਕਰਦੇ ਸਮੇ ਕਾਬੂ ਕੀਤਾ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ 19ਵੀਂ ਬਟਾਲੀਅਨ ਬੀ.ਐਸ.ਐਫ. ਵਲੋਂ ਪਿੰਡ ਮੁਹਾਰ ਸੋਨਾ ਵਿਖੇ ਮੁਫ਼ਤ ਹੋਮਿਓਪੈਥਿਕ ਕੈਂਪ ਲਗਾਇਆ ਅਗਲੀ ਖ਼ਬਰ ਗ਼ੈਰ ਵਿੱਦਿਅਕ ਡਿਊਟੀਆਂ 'ਚ ਉਲਝੇ ਅਧਿਆਪਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।