24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਅੰਮਿ੍ਤ ਸੰਚਾਰ ਸਮਾਗਮ ਦੌਰਾਨ 65 ਪ੍ਰਾਣੀ ਗੁਰੂ ਵਾਲੇ ਬਣੇ

ਅਜੀਤ ਡੈਸਕ 11-04-2026
ਫ਼ਾਜ਼ਿਲਕਾ ,10 ਅਪ੍ਰੈਲ (ਦਵਿੰਦਰ ਪਾਲ ਸਿੰਘ)-ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਖੇ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ ਗਿਆ | ਜਿਸ 'ਚ ਤਖ਼ਤ ਸ਼੍ਰੀ ਦਮਦਮਾ ਸਾਹਿਬ ਤੋਂ ਵਿਸ਼ੇਸ਼ ਤੌਰ 'ਤੇ ਪੰਜ ਪਿਆਰੇ ਸਾਹਿਬਾਨ ਪੱੁਜੇ | ਉਨ੍ਹਾਂ 65 ਦੇ ਕਰੀਬ ਪ੍ਰਾਣੀਆਂ ਨੂੰ ਅੰਮਿ੍ਤ ਦੀ ਦਾਤ ਦਿੱਤੀ | ਇਸ ਮੌਕੇ 'ਤੇ ਪੰਜ ਪਿਆਰੇ ਸਾਹਿਬਾਨਾਂ ਵਲੋਂ ਰਹਿਤ ਮਰਿਆਦਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵਲੋਂ ਦਰਸਾਈ ਮਰਿਆਦਾ ਦਾ ਪਾਲਨ ਕਰਕੇ ਅਸੀਂ ਇਸ ਸੰਸਾਰ ਤੋਂ ਮੁਕਤੀ ਪਾ ਸਕਦੇ ਹਾਂ | ਇਨ੍ਹਾਂ ਸਮਾਗਮਾਂ ਦੀ ਤਿਆਰੀ ਲਈ ਸਹਿਜ ਪਾਠ ਸੇਵਾ ਸੁਸਾਇਟੀ ਦੇ ਭਾਈ ਸੰਤਾ ਸਿੰਘ ਅਤੇ ਹੋਰ ਮੈਂਬਰਾਂ ਨੇ ਸਰਹੱਦੀ ਖੇਤਰ ਅੰਦਰ ਧਰਮ ਦਾ ਪ੍ਰਚਾਰ ਕਰਦਿਆਂ ਪ੍ਰਾਣੀਆਂ ਨੂੰ ਅੰਮਿ੍ਤ ਦੀ ਦਾਤ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਭਾਈ ਹਰਸਿਮਰਨਜੀਤ ਸਿੰਘ ਨੇ ਅੰਮਿ੍ਤ ਦੀ ਦਾਤ ਲੈਣ ਵਾਲਿਆਂ ਨੂੰ ਵਧਾਈ ਦਿੰਦਿਆਂ ਰਹਿਤ ਮਰਿਆਦਾ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਦਵਿੰਦਰ ਸਿੰਘ ਨੇ ਪੰਜ ਪਿਆਰਿਆਂ ਦਾ ਧੰਨਵਾਦ ਕਰਦਿਆਂ ਹੋਰ ਪੁੱਜੀਆਂ ਧਾਰਮਿਕ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਕਕਾਰ ਭੇਟਾ ਰਹਿਤ ਵੰਡੇ ਗਏ | ਇਸ ਮੌਕੇ ਡਾ.ਬਲਵੀਰ ਸਿੰਘ, ਗੁਰਮੀਤ ਸਿੰਘ ਪਰੂਥੀ, ਅਮਰਜੀਤ ਸਿੰਘ ਸੰਧੂ, ਦਵਿੰਦਰ ਸਿੰਘ ਅਹੂਜਾ, ਭੁਪਿੰਦਰ ਸਿੰਘ, ਸੁਖਬੀਰ ਸਿੰਘ, ਦਵਿੰਦਰ ਸਿੰਘ ਆਦਿ ਨੇ ਪੂਰਨ ਸੇਵਾ ਨਿਭਾਈ |
ਪਿਛਲੀ ਖ਼ਬਰ ਨਸ਼ਾ ਤਸਕਰੀ ਦੀ ਰੋਕਥਾਮ ਸਬੰਧੀ ਘਰ-ਘਰ ਚੈਕਿੰਗ, ਨਾਕਾਬੰਦੀ ਅਤੇ ਛਾਪੇਮਾਰੀ ਨਾਲ ਇਲਾਕੇ 'ਚ ਹੜਕੰਪ ਅਗਲੀ ਖ਼ਬਰ 19ਵੀਂ ਬਟਾਲੀਅਨ ਬੀ.ਐਸ.ਐਫ. ਵਲੋਂ ਪਿੰਡ ਮੁਹਾਰ ਸੋਨਾ ਵਿਖੇ ਮੁਫ਼ਤ ਹੋਮਿਓਪੈਥਿਕ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।