24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਨਸ਼ਾ ਤਸਕਰੀ ਦੀ ਰੋਕਥਾਮ ਸਬੰਧੀ ਘਰ-ਘਰ ਚੈਕਿੰਗ, ਨਾਕਾਬੰਦੀ ਅਤੇ ਛਾਪੇਮਾਰੀ ਨਾਲ ਇਲਾਕੇ 'ਚ ਹੜਕੰਪ

ਅਜੀਤ ਡੈਸਕ 11-04-2026
ਅਬੋਹਰ,10 ਅਪ੍ਰੈਲ (ਵਿਵੇਕ ਹੂੜੀਆ)-ਇੰਦਰਾ ਨਗਰੀ ਵਿਚ ਨਸ਼ਾ ਤਸਕਰੀ ਦੀਆਂ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਪੁਲਿਸ ਨੇ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ | ਵੀਰਵਾਰ ਦੇਰ ਸ਼ਾਮ ਥਾਣਾ ਮੁਖੀ ਮਨਿੰਦਰ ਸਿੰਘ ਦੀ ਅਗਵਾਈ ਹੇਠ ਭਾਰੀ ਪੁਲਿਸ ਫੋਰਸ ਨੇ ਇਲਾਕੇ ਵਿਚ ਵੱਡੀ ਮੁਹਿੰਮ ਚਲਾਈ | ਇਸ ਦੌਰਾਨ ਘਰ-ਘਰ ਚੈਕਿੰਗ, ਨਾਕਾਬੰਦੀ ਅਤੇ ਛਾਪੇਮਾਰੀ ਕੀਤੀ ਗਈ ਜਿਸ ਕਾਰਨ ਇਲਾਕੇ ਦੇ ਸ਼ਰਾਰਤੀ ਅਨਸਰਾਂ ਵਿਚ ਹੜਕੰਪ ਮੱਚ ਗਿਆ | ਪੁਲਿਸ ਨੇ ਕਾਰਵਾਈ ਕਰਦਿਆਂ 7 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ, ਜਿਨ੍ਹਾਂ ਕੋਲੋਂ ਥਾਣੇ ਲਿਜਾ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ | ਪੁਲਿਸ ਦੀ ਇਸ ਅਚਨਚੇਤ ਕਾਰਵਾਈ ਨਾਲ ਇਲਾਕੇ ਵਿਚ ਸਰਗਰਮ ਗ਼ੈਰ-ਸਮਾਜੀ ਅਨਸਰਾਂ ਵਿਚ ਡਰ ਦਾ ਮਾਹੌਲ ਦੇਖਣ ਨੂੰ ਮਿਲਿਆ | ਸਥਾਨਕ ਨਿਵਾਸੀਆਂ ਨੇ ਪੁਲਿਸ ਦੀ ਇਸ ਕਾਰਵਾਈ ਦੀ ਸ਼ਲਾਘਾ ਕਰਦਿਆਂ ਮੰਗ ਕੀਤੀ ਹੈ ਕਿ ਅਜਿਹੀਆਂ ਮੁਹਿੰਮਾਂ ਲਗਾਤਾਰ ਚਲਾਈਆਂ ਜਾਣੀਆਂ ਚਾਹੀਦੀਆਂ ਹਨ | ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਕਦਮਾਂ ਨਾਲ ਨਸ਼ੇ ਦੇ ਕਾਰੋਬਾਰ 'ਤੇ ਲਗਾਮ ਲੱਗੇਗੀ ਅਤੇ ਆਮ ਜਨਤਾ ਦਾ ਪੁਲਿਸ ਪ੍ਰਸ਼ਾਸਨ 'ਤੇ ਭਰੋਸਾ ਹੋਰ ਮਜ਼ਬੂਤ ਹੋਵੇਗਾ | ਜ਼ਿਕਰਯੋਗ ਹੈ ਕਿ ਇਕ ਦਿਨ ਪਹਿਲਾਂ ਇੰਦਰਾ ਨਗਰੀ ਦੀਆਂ ਕੁੱਝ ਅÏਰਤਾਂ ਨੇ ਵਿਧਾਇਕ ਸੰਦੀਪ ਜਾਖੜ ਨਾਲ ਮੁਲਾਕਾਤ ਕਰਕੇ ਇਲਾਕੇ ਵਿਚ ਵਧ ਰਹੇ ਨਸ਼ੇ ਅਤੇ ਰੋਜ਼ਾਨਾ ਦੇ ਲੜਾਈ-ਝਗੜਿਆਂ ਬਾਰੇ ਸ਼ਿਕਾਇਤ ਕੀਤੀ ਸੀ | ਇਸ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਪੁਲਿਸ ਨੇ ਤੁਰੰਤ ਇਹ ਕਾਰਵਾਈ ਅਮਲ ਵਿਚ ਲਿਆਂਦੀ | ਥਾਣਾ ਮੁਖੀ ਮਨਿੰਦਰ ਸਿੰਘ ਨੇ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਹੈ ਕਿ ਇਲਾਕੇ ਵਿਚ ਨਸ਼ਾ ਵੇਚਣ ਵਾਲਿਆਂ ਜਾਂ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ ਵਿਚ ਸ਼ਾਮਲ ਵਿਅਕਤੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਮਾਹੌਲ ਖ਼ਰਾਬ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਫ਼ਾਜ਼ਿਲਕਾ ਅੰਦਰ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦੌਰਾਨ ਵਿਗਿਆਨੀਆਂ ਨੇ ਆਧੁਨਿਕ ਖੇਤੀ 'ਤੇ ਦਿੱਤਾ ਜ਼ੋਰ ਅਗਲੀ ਖ਼ਬਰ ਅੰਮਿ੍ਤ ਸੰਚਾਰ ਸਮਾਗਮ ਦੌਰਾਨ 65 ਪ੍ਰਾਣੀ ਗੁਰੂ ਵਾਲੇ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।