21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਕੈਨੇਡਾ ਭੇਜਣ ਦੇ ਨਾਂਅ 'ਤੇ ਲੱਖਾਂ ਦੀ ਠੱਗੀ ਮਾਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 11-04-2026
ਜਲਾਲਾਬਾਦ, 10 ਅਪ੍ਰੈਲ (ਕਰਨ ਚੁਚਰਾ)-ਸਿਟੀ ਜਲਾਲਾਬਾਦ ਪੁਲਿਸ ਨੇ ਕੈਨੇਡਾ ਭੇਜਣ ਦੇ ਨਾਮ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਇੰਸਪੈਕਟਰ ਅੰਗਰੇਜ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਰਜੀਤ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਬੈਕ ਸਾਈਡ ਡੀ.ਐੱਸ.ਪੀ ਦਫ਼ਤਰ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਹਰਵਿੰਦਰ ਸਿੰਘ ਸੰਧੂ ਪੁੱਤਰ ਜਸਵਿੰਦਰ ਸਿੰਘ ਸੰਧੂ ਵਾਸੀ ਜ਼ੀਰਕਪੁਰ ਅਤੇ ਫ਼ਰਮ ਗੁਰਬਾਜ਼ ਸਿੰਘ ਸੰਧੂ ਵਾਸੀ ਜ਼ੀਰਕਪੁਰ ਨੇ ਸਾਜ਼ਬਾਜ਼ ਹੋ ਕੇ ਉਸ ਦੇ ਲੜਕੇ ਕਵਲਜੀਤ ਸਿੰਘ ਨੂੰ ਕੈਨੇਡਾ ਭੇਜਣ ਦੇ ਨਾਮ 'ਤੇ 18 ਲੱਖ ਰੁਪਏ ਦੀ ਠੱਗੀ ਮਾਰੀ ਹੈ | ਜਿਨ੍ਹਾਂ 'ਤੇ ਧਾਰਾ 420, 120-ਬੀ ਭਾਰਤੀ ਦੰਡਾਵਲੀ ਅਤੇ 13(2), 13(3) ਦਾ ਪੰਜਾਬ ਪ੍ਰੀਵੈਂਸ਼ਨ ਆਫ਼ ਹਿਊਮਨ ਸਮਗਲਿੰਗ ਐਕਟ 2012 ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਔਰਤ ਕਾਬੂ ਅਗਲੀ ਖ਼ਬਰ ਨੈਸ਼ਨਲ ਟੈਸਟਿੰਗ ਏਜੰਸੀ ਵਲੋਂ ਪ੍ਰੀਖਿਆ ਕੇਂਦਰਾਂ ਲਈ ਸੁਰੱਖਿਆ ਅਤੇ ਪ੍ਰਬੰਧਕੀ ਹਦਾਇਤਾਂ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।