21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਨਾਜਾਇਜ਼ ਸ਼ਰਾਬ ਸਮੇਤ ਔਰਤ ਕਾਬੂ

ਅਜੀਤ ਡੈਸਕ 11-04-2026
ਅਬੋਹਰ, 10 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਸ ਵਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਗਿਆ | ਥਾਣਾ ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਹੌਲਦਾਰ ਰਜਨੀ ਬਾਲਾ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੀਮਾ ਰਾਣੀ ਪਤਨੀ ਸੁਲਤਾਨ ਸਿੰਘ ਵਾਸੀ ਸਥਾਨਕ ਸਰਾਭਾ ਨਗਰ ਜੋ ਕਿ ਨਾਜਾਇਜ਼ ਸ਼ਰਾਬ ਵੇਚਣ ਦੀ ਆਦੀ ਹੈ, ਅੱਜ ਵੀ ਘਰ ਦੇ ਨਾਲ ਵਾਲੇ ਪਲਾਟ ਵਿਚ ਨਾਜਾਇਜ਼ ਸ਼ਰਾਬ ਵੇਚ ਰਹੀ ਹੈ | ਇਸ ਗੁਪਤ ਸੂਚਨਾ ਦੇ ਆਧਾਰ 'ਤੇ ਹੌਲਦਾਰ ਰਜਨੀ ਬਾਲਾ ਨੇ ਪੁਲਸ ਪਾਰਟੀ ਸਮੇਤ ਛਾਪਾਮਾਰੀ ਕਰ ਸੀਮਾ ਰਾਣੀ ਨੂੰ 50 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਲਿਆ ਗਿਆ | ਨਗਰ ਥਾਣਾ ਇਕ ਦੀ ਪੁਲਸ ਵਲੋਂ ਸੀਮਾ ਰਾਣੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਕੈਨੇਡਾ ਭੇਜਣ ਦੇ ਨਾਂਅ 'ਤੇ ਲੱਖਾਂ ਦੀ ਠੱਗੀ ਮਾਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।