21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਹੈਰੋਇਨ ਸਮੇਤ ਇਕ ਕਾਬੂ

ਅਜੀਤ ਡੈਸਕ 11-04-2026
ਜਲਾਲਾਬਾਦ, 10 ਅਪ੍ਰੈਲ (ਕਰਨ ਚੁਚਰਾ)-ਥਾਣਾ ਵੈਰੋ ਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਸਬੰਧੀ ਜਦੋਂ ਢਾਣੀ ਅੰਬਾ ਵਾਲੀ ਸੂਏ ਦੇ ਪੁਲ ਨੇੜੇ ਪੁੱਜੀ ਤਾਂ ਪਟੜੀ ਦੇ ਦੱਖਣ ਸਾਈਡ ਤੋਂ ਇਕ ਮੋਨਾ ਨੌਜਵਾਨ ਤੁਰਿਆ ਆਉਂਦਾ ਦਿਖਾਈ ਦਿੱਤਾ | ਸ਼ੱਕ ਦੇ ਆਧਾਰ 'ਤੇ ਰੋਕ ਕੇ ਚੈੱਕ ਕਰਨ 'ਤੇ ਗੁਰਭੇਜ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਚੱਕ ਜਾਨੀਸਰ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਹਰਮੀਤ ਸਿੰਘ ਕਾਦੀਆਂ ਨੇ ਅਰਨੀਵਾਲਾ ਦੇ ਪਿੰਡ ਇਸਲਾਮ ਵਾਲਾ ਵਿਖੇ ਬਾਰਿਸ਼ ਅਤੇ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦਾ ਜਾ... ਅਗਲੀ ਖ਼ਬਰ ਮਾਡਰਨ ਮਾਲਵਾ ਕਾਲਜੀਏਟ ਸਕੂਲ ਦਾ ਸਥਾਪਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।