20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸ਼ਿਵਾਲਿਕ ਪਬਲਿਕ ਸਕੂਲ ਦਾ ਨਤੀਜਾ ਰਿਹਾ ਸੌ ਫ਼ੀਸਦੀ

ਅਜੀਤ ਡੈਸਕ 11-04-2026
ਫ਼ਾਜ਼ਿਲਕਾ, 10 ਅਪ੍ਰੈਲ (ਅਮਰਜੀਤ ਸ਼ਰਮਾ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਪ੍ਰੀਖਿਆ ਨਤੀਜਾ ਸ਼ਾਨਦਾਰ ਰਿਹਾ ਹੈ | ਨਰਸਰੀ ਤੋਂ ਸੱਤਵੀਂ ਅਤੇ ਨੌਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਨੇ ਪ੍ਰੀਖਿਆ ਵਿਚੋਂ ਸੌ ਫ਼ੀਸਦੀ ਅੰਕ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਅਤੇ ਆਪਣੇ ਮਾਪਿਆਂ ਸਮੇਤ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ | ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਸੁਨੀਤਾ ਛਾਬੜਾ ਨੇ ਸ਼ਾਨਦਾਰ ਸਫਲਤਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਉਨ੍ਹਾਂ ਨੇ ਬੱਚਿਆਂ ਨੂੰ ਅਸ਼ੀਰਵਾਦ ਦਿੰਦਿਆਂ ਕਿਹਾ ਕਿ ਉਹ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਅੱਗੇ ਵਧਦੇ ਰਹਿਣ | ਸਕੂਲ ਪ੍ਰਬੰਧਕ ਸ੍ਰੀਮਤੀ ਰਿਚਾ ਪ੍ਰਣਾਮੀ ਨੇ ਵੀ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜੇਕਰ ਮਿਹਨਤ ਜਾਰੀ ਰੱਖੀ ਜਾਵੇ ਤਾਂ ਸਫਲਤਾ ਜ਼ਰੂਰ ਕਦਮ ਚੁੰਮਦੀ ਹੈ | ਸਕੂਲ ਚੇਅਰਮੈਨ ਵਿਜੇ ਮੋਂਗਾ ਨੇ ਇਸ ਸਫਲਤਾ ਦਾ ਸਿਹਰਾ ਬੱਚਿਆਂ ਅਤੇ ਅਧਿਆਪਕਾਂ ਦੀ ਸਾਂਝੀ ਮਿਹਨਤ ਸਿਰ ਬੰਨਿ੍ਹਆ | ਉਨ੍ਹਾਂ ਕਿਹਾ ਕਿ ਅੱਜ ਦੇ ਬੱਚੇ ਕੱਲ੍ਹ ਦੇ ਨੇਤਾ ਹਨ ਅਤੇ ਇਹੀ ਵਿਦਿਆਰਥੀ ਆਉਣ ਵਾਲੇ ਸਮੇਂ ਵਿਚ ਇੱਕ ਚੰਗੇ ਰਾਸ਼ਟਰ ਦਾ ਨਿਰਮਾਣ ਕਰਨਗੇ |
ਪਿਛਲੀ ਖ਼ਬਰ ਗੋਪੀ ਚੰਦ ਕਾਲਜ ਨੇ ਗਰੀਨ ਭਾਰਤ ਪ੍ਰੋਗਰਾਮ ਕੀਤਾ ਸਫਲਤਾ ਪੂਰਵਕ ਪੂਰਾ ਅਗਲੀ ਖ਼ਬਰ ਅਭਿਸ਼ੇਕ ਕਾਲਜ ਦੇ ਪ੍ਰੋਫੈਸਰ ਨੇ ਡਲਹੌਜ਼ੀ ਵਿਖੇ ਰੈੱਡ ਕਰਾਸ ਦੀ ਤਿੰਨ ਰੋਜ਼ਾ ਵਰਕਸ਼ਾਪ 'ਚ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।