03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਡੀ.ਏ.ਵੀ.ਕਾਲਜ ਆਫ਼ ਐਜੂਕੇਸ਼ਨ ਫ਼ਾਜ਼ਿਲਕਾ ਬੀ.ਐਡ. ਤੀਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 12-04-2026
ਫ਼ਾਜ਼ਿਲਕਾ, 11 ਅਪ੍ਰੈਲ (ਦਵਿੰਦਰ ਪਾਲ ਸਿੰਘ)-ਡੀ.ਏ.ਵੀ.ਕਾਲਜ ਆਫ਼ ਐਜੂਕੇਸ਼ਨ ਫ਼ਾਜ਼ਿਲਕਾ ਨੇ ਇਕ ਵਾਰ ਫਿਰ ਆਪਣੀ ਉੱਤਮ ਸਿੱਖਿਆ ਦੀ ਪਰੰਪਰਾ ਨੂੰ ਜਾਰੀ ਰੱਖਦਿਆਂ ਸ਼ਾਨਦਾਰ ਨਤੀਜੇ ਨਾਲ ਆਪਣਾ ਨਾਮ ਰੌਸ਼ਨ ਕੀਤਾ ਹੈ | ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਧੀਨ ਬੀ.ਐਡ ਸੈਸ਼ਨ 2024-26 ਦੇ ਤੀਜੇ ਸਮੈਸਟਰ ਦਾ ਨਤੀਜਾ 10 ਅਪ੍ਰੈਲ ਨੂੰ ਘੋਸ਼ਿਤ ਹੋਇਆ | ਜਿਸ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਬੇਮਿਸਾਲ ਪ੍ਰਦਰਸ਼ਨ ਕਰਦੇ ਹੋਏ ਕਾਮਯਾਬੀ ਦੇ ਨਵੇਂ ਮਾਪਦੰਡ ਸਥਾਪਿਤ ਕੀਤੇ | ਕਾਲਜ ਦੇ ਪਿ੍ੰਸੀਪਲ ਡਾ.ਅਨੁਰਾਗ ਅਸੀਜਾ ਨੇ ਮਾਣ ਸਹਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰੇ ਵਿਦਿਆਰਥੀ ਸ਼ਾਨਦਾਰ ਅੰਕ ਪ੍ਰਾਪਤ ਕਰਦੇ ਹੋਏ ਪਹਿਲੇ ਦਰਜੇ ਵਿਚ ਪਾਸ ਹੋਏ ਹਨ | ਇਸ ਉਲੇਖਣਯੋਗ ਪ੍ਰਾਪਤੀ ਵਿਚ 300 ਅੰਕ ਵਿਚੋਂ 270 ਅੰਕ ਹਾਸਲ ਕਰਨ ਵਾਲੇ ਚਾਰ ਵਿਦਿਆਰਥੀਆਂ ਨੇ ਕਾਲਜ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ 269 ਅੰਕ ਲੈਣ ਵਾਲੇ ਅੱਠ ਵਿਦਿਆਰਥੀਆਂ ਨੇ ਦੂਸਰਾ ਅਤੇ 268 ਅੰਕ ਪ੍ਰਾਪਤ ਕਰਨ ਵਾਲੇ ਨੌਂ ਵਿਦਿਆਰਥੀਆਂ ਨੇ ਤੀਜਾ ਸਥਾਨ ਹਾਸਲ ਕੀਤਾ | ਪਿ੍ੰਸੀਪਲ ਸਾਹਿਬ ਨੇ ਇਸ ਸ਼ਾਨਦਾਰ ਸਫਲਤਾ ਲਈ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਕਾਲਜ ਮੈਨੇਜਮੈਂਟ ਵਲੋਂ ਦਿਲੋਂ ਵਧਾਈ ਦਿੱਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਜਜ਼ਬੇ ਨਾਲ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਆਫ਼ੀਸਰ ਐਸੋਸੀਏਸ਼ਨ ਫ਼ਾਜ਼ਿਲਕਾ ਵਲੋਂ ਲਗਾਇਆ ਜਾਵੇਗਾ ਮੁਫ਼ਤ ਅੱਖਾਂ ਦੀ ਜਾਂਚ ਅਤੇ ਆਪ੍ਰੇਸ਼ਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।