13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਹਲਕੇ ਦੇ ਪਿੰਡ ਬਾਰੇ ਵਾਲਾ ਤੋਂ ਵਿਧਾਇਕ ਗੋਲਡੀ ਕੰਬੋਜ ਨੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ

ਅਜੀਤ ਡੈਸਕ 13-04-2026
ਜਲਾਲਾਬਾਦ, 12 ਅਪ੍ਰੈਲ(ਜਤਿੰਦਰ ਪਾਲ ਸਿੰਘ)-ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਹਲਕੇ ਦੇ ਪਿੰਡ ਬਾਰੇ ਵਾਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਮੁਹਿੰਮ ਦੇ ਤਹਿਤ ਅੱਜ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਲਕਾ ਵਾਸੀ ਬੱਸ ਰਾਹੀਂ ਰਵਾਨਾ ਕੀਤੇ ਗਏ¢ ਇਸ ਮੌਕੇ ਪਿੰਡ ਵਿਚ ਹਲਕਾ ਵਿਧਾਇਕ ਵਲ਼ੋਂ ਬਜ਼ੁਰਗਾਂ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕਰਦੇ ਹੋਏ ਰਵਾਨਾ ਕੀਤਾ ਗਿਆ¢ ਵਿਧਾਇਕ ਗੋਲਡੀ ਕੰਬੋਜ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਹਰਮੰਦਰ ਸਾਹਿਬ, ਦੁਰਗਿਆਣਾ ਮੰਦਰ,ਜਲਿ੍ਹਆਂ ਵਾਲਾ ਬਾਗ਼, ਰਾਮ ਤੀਰਥ ਮੰਦਰ ਅਤੇ ਹੋਰ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨਗੇ ਅਤੇ ਇਹ ਬੱਸ 3 ਦਿਨਾਂ ਬਾਅਦ ਵਾਪਸ ਪਰਤੇਗੀ¢ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲ਼ੋਂ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ, ਖਾਣ-ਪੀਣ ਅਤੇ ਰਸਤੇ ਵਿਚ ਚਾਹ ਪਾਣੀ ਆਦਿ ਦਾ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ ਵਿਧਾਇਕ ਨੇ ਕਿਹਾ ਕਿ ਸਕੀਮ ਤਹਿਤ ਜਿਹੜੇ ਬਜ਼ੁਰਗ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਲਈ ਅਸਮਰਥ ਸਨ, ਉਨ੍ਹਾਂ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲ਼ੋਂ ਮੁੱਖ ਮੰਤਰੀ ਤੀਰਥ ਯਾਤਰਾ ਮੁਹਿੰਮ ਸ਼ੁਰੂ ਕੀਤੀ ਗਈ ਜਿਸ ਦੇ ਤਹਿਤ ਉਹ ਸਰਕਾਰ ਦੇ ਖ਼ਰਚੇ 'ਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੇ ਹਨ ¢ਵਿਧਾਇਕ ਨੇ ਆਖਿਆ ਕਿ ਇਤਿਹਾਸ 'ਚ ਪਹਿਲੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਲ਼ੋਂ ਬਜ਼ੁਰਗ ਸ਼ਰਧਾਲੂਆਂ ਦੇ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ ਅਤੇ ਲੋਕ ਇਸ ਉਪਰਾਲੇ ਦੀ ਸ਼ਲਾਘਾ ਕਰ ਰਹੇ ਹਨ¢ ਉਨ੍ਹਾਂ ਦੱਸਿਆ ਕਿ ਜਲਾਲਾਬਾਦ ਹਲਕੇ ਤੋਂ ਪਹਿਲਾਂ ਵੀ ਕਈ ਬੱਸਾਂ ਧਾਰਮਿਕ ਯਾਤਰਾ ਲਈ ਭੇਜੀਆਂ ਜਾ ਚੁੱਕੀਆਂ ਹਨ¢
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਲਾਪਰਵਾਹੀ, ਨਵਾਂ ਸੈਸ਼ਨ ਸ਼ੁਰੂ ਪਰ ਆਰ.ਟੀ.ਈ. ਪੋਰਟਲ ਅਜੇ ਵੀ ਬੰਦ ਗ਼ਰੀਬ ਬੱਚਿਆਂ ਦੇ ਭਵਿੱਖ 'ਤੇ ਲ... ਅਗਲੀ ਖ਼ਬਰ ਸ੍ਰੀ ਬਾਲਾਜੀ ਜਨਮ ਉਤਸਵ ਮੌਕੇ ਲਗਾਇਆ ਗਿਆ ਖ਼ੂਨਦਾਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।