13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਪਿੰਡ ਪੰਜਾਵਾ ਵਿਖੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ

ਅਜੀਤ ਡੈਸਕ 13-04-2026
ਅਬੋਹਰ, 12 ਅਪ੍ਰੈਲ (ਵਿਵੇਕ ਹੂੜੀਆ)-ਖ਼ਾਲਸਾ ਪੰਥ ਦੇ ਸਾਜਨਾ ਦਿਵਸ ਦੇ ਸ਼ੁੱਭ ਦਿਹਾੜੇ ਨੂੰ ਸਮਰਪਿਤ ਪਿੰਡ ਪੰਜਾਵਾ ਦੇ ਗੁਰਦੁਆਰਾ ਸਾਹਿਬ ਵਿਖੇ ਨਗਰ ਗੁਰਦੁਆਰਾ ਕਮੇਟੀ ਅਤੇ ਪਿੰਡ ਦੇ ਨੌਜਵਾਨਾਂ ਦੇ ਸਹਿਯੋਗ ਨਾਲ ਇਕ ਵਿਸ਼ਾਲ ਦਸਤਾਰ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਬੱਚਿਆਂ ਅਤੇ ਨੌਜਵਾਨਾਂ ਨੇ ਹਿੱਸਾ ਲੈ ਕੇ ਆਪਣੀ ਦਸਤਾਰ ਕਲਾ ਦਾ ਪ੍ਰਦਰਸ਼ਨ ਕੀਤਾ | ਮੁਕਾਬਲੇ ਦੌਰਾਨ ਬੱਚਿਆਂ ਨੇ ਬਹੁਤ ਹੀ ਸੁੰਦਰ ਅਤੇ ਆਕਰਸ਼ਕ ਦਸਤਾਰਾਂ ਸਜਾਈਆਂ | ਸਖ਼ਤ ਮੁਕਾਬਲੇ ਤੋਂ ਬਾਅਦ ਜੱਜਾਂ ਦੇ ਫ਼ੈਸਲੇ ਅਨੁਸਾਰ ਦੀਪਕ ਪਿੰਡ ਕੋਠਾ ਨੇ ਪਹਿਲਾ, ਸੁੱਖਮਨਪ੍ਰੀਤ ਸਿੰਘ ਪਿੰਡ ਤੂਤਾਂ ਵਾਲੀ ਨੇ ਦੂਜਾ ਸਥਾਨ, ਬਲਕਰਨ ਸਿੰਘ ਪਿੰਡ ਪੰਜਾਵਾ ਨੇ ਤੀਸਰਾ ਸਥਾਨ ਹਾਸਲ ਕੀਤਾ | ਇਨ੍ਹਾਂ ਜੇਤੂ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਪ੍ਰੋਗਰਾਮ ਵਿਚ ਅਬੋਹਰ ਤੋਂ ਵਿਸ਼ੇਸ਼ ਤੌਰ 'ਤੇ ਤੇਜਿੰਦਰ ਸਿੰਘ ਖ਼ਾਲਸਾ ਅਤੇ ਗੁਰਵਿੰਦਰ ਸਿੰਘ ਗੋਰਾ ਪਹੁੰਚੇ | ਗੁਣਵੰਤ ਸਿੰਘ ਪੰਜਾਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਦੇ ਨੌਜਵਾਨਾਂ ਵਲੋਂ ਸਿੱਖੀ ਦੇ ਪ੍ਰਚਾਰ ਅਤੇ ਪਸਾਰ ਲਈ ਸਮੇਂ-ਸਮੇਂ 'ਤੇ ਅਜਿਹੇ ਪ੍ਰੋਗਰਾਮ ਉਲੀਕੇ ਜਾਂਦੇ ਹਨ ਤਾਂ ਜੋ ਨਵੀਂ ਪੀੜ੍ਹੀ ਆਪਣੇ ਵਿਰਸੇ ਅਤੇ ਦਸਤਾਰ ਦੀ ਅਹਿਮੀਅਤ ਨਾਲ ਜੁੜ ਸਕੇ | ਇਸ ਮੌਕੇ ਗੁਰਦੁਆਰਾ ਸਾਹਿਬ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਨੌਜਵਾਨਾਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਆਨਲਾਈਨ ਹਾਜ਼ਰੀ ਨੇ ਚੱਕਰਾਂ 'ਚ ਪਾਏ ਅਧਿਆਪਕ, ਪੜ੍ਹਾਈ 'ਤੇ ਪੈ ਰਿਹਾ ਮਾੜਾ ਅਸਰ ਅਗਲੀ ਖ਼ਬਰ 18ਵੇਂ ਫ਼ਾਜ਼ਿਲਕਾ ਵਿਰਾਸਤ ਮੇਲੇ ਦੀ ਤੀਜੀ ਸ਼ਾਮ 'ਜਸ਼ਨ ਏ ਹੌਸਲਾ' ਦੇ ਨਾਮ-ਯੁਵਾ ਪ੍ਰਤਿਭਾਵਾਂ ਨੇ ਬਿਖੇਰੀ ਆਪਣੀ ਚਮਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।