13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸਰਵਹਿੱਤਕਾਰੀ ਵਿੱਦਿਆ ਮੰਦਿਰ 'ਚ ਵਿਸਾਖੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 14-04-2026
ਫ਼ਾਜ਼ਿਲਕਾ, 13 ਅਪ੍ਰੈਲ (ਦਵਿੰਦਰ ਪਾਲ ਸਿੰਘ)-ਲਾਲਾ ਸਰਨ ਦਾਸ ਬੂਟਾ ਰਾਮ ਅਗਰਵਾਲ ਸਰਵਹਿੱਤਕਾਰੀ ਸ਼ਿਸ਼ੂ ਵਾਟਿਕਾ ਫ਼ਾਜ਼ਿਲਕਾ ਵਿਖੇ ਵਿਸਾਖੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ਼ਿਸ਼ੂ ਵਾਟਿਕਾ ਤੋਂ ਲੈ ਕੇ ਪਹਿਲੀ ਜਮਾਤ ਤੱਕ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ | ਸਮਾਗਮ ਦੌਰਾਨ ਬੱਚੇ ਰਵਾਇਤੀ ਪੰਜਾਬੀ ਪਹਿਰਾਵੇ ਵਿਚ ਸਜੇ ਹੋਏ ਸਨ | ਲੜਕਿਆਂ ਨੇ ਭੰਗੜਾ ਪਾਇਆ ਅਤੇ ਲੜਕੀਆਂ ਨੇ ਗਿੱਧੇ ਦੀ ਪੇਸ਼ਕਾਰੀ ਦਿੱਤੀ, ਜਿਸ ਨਾਲ ਪੂਰਾ ਵਾਤਾਵਰਨ ਖ਼ੁਸ਼ੀ ਵਿਚ ਝੂਮ ਉੱਠਿਆ | ਬੱਚਿਆਂ ਨੂੰ ਵਿਸਾਖੀ ਦੇ ਮਹੱਤਵ ਬਾਰੇ ਜਾਣਕਾਰੀ ਦੇਣ ਲਈ ਕਣਕ ਦੀਆਂ ਬੱਲੀਆਂ ਰਾਹੀਂ ਵਿਸ਼ੇਸ਼ ਗਤੀਵਿਧੀਆਂ ਵੀ ਕਰਵਾਈਆਂ ਗਈਆਂ | ਪਿ੍ੰਸੀਪਲ ਸ਼੍ਰੀਮਤੀ ਮਧੂ ਸ਼ਰਮਾ ਅਤੇ ਸ਼ਿਸ਼ੂ ਵਾਟਿਕਾ ਪ੍ਰਮੁੱਖ ਸ਼੍ਰੀਮਤੀ ਵਿਨੀਤਾ ਭੁਸਰੀ ਨੇ ਬੱਚਿਆਂ ਨੂੰ ਵਿਸਾਖੀ ਦੇ ਇਤਿਹਾਸ ਬਾਰੇ ਦੱਸਦਿਆਂ ਕਿਹਾ ਕਿ ਇਸੇ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਿਰਜਣਾ ਕੀਤੀ ਸੀ ਅਤੇ ਇਹ ਦਿਨ ਕਿਸਾਨਾਂ ਦੀ ਫ਼ਸਲ ਪੱਕਣ ਦੀ ਖ਼ੁਸ਼ੀ ਦਾ ਵੀ ਪ੍ਰਤੀਕ ਹੈ | ਉਨ੍ਹਾਂ ਨੇ ਸਾਰੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ |
ਪਿਛਲੀ ਖ਼ਬਰ ਅਭਿਸ਼ੇਕ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਜਲਿ੍ਹਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਅਗਲੀ ਖ਼ਬਰ ਸਿਹਤਮੰਦ ਜੀਵਨ ਹੀ ਅਸਲੀ ਧਨ ਹੈ-ਐਸ.ਐਮ.ਓ. <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।