14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਪਿੰਡ ਭੈਰੋਵਾਲ ਤੋਂ ਚੱਲੇ ਨਗਰ ਕੀਰਤਨ ਦਾ ਫ਼ਾਜ਼ਿਲਕਾ ਵਿਖੇ ਭਰਵਾਂ ਸਵਾਗਤ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਦਿਆਂ ਮਠਿਆਈ ਵੰਡੀ

ਅਜੀਤ ਡੈਸਕ 14-04-2026
ਫ਼ਾਜ਼ਿਲਕਾ, 13 ਅਪ੍ਰੈਲ (ਦਵਿੰਦਰ ਪਾਲ ਸਿੰਘ)-ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਮਾਝੇ ਤੋਂ ਸ਼ੁਰੂ ਹੋ ਕੇ ਮਾਲਵੇ ਪੁੱਜਣ ਵਾਲੇ ਮਹਾਨ ਨਗਰ ਕੀਰਤਨ ਦਾ ਫ਼ਾਜ਼ਿਲਕਾ ਪੁੱਜਣ 'ਤੇ ਇਲਾਕੇ ਭਰ ਦੀ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਅਤੇ ਜੈਕਾਰਿਆਂ ਨਾਲ ਭਰਵਾਂ ਸਵਾਗਤ ਕੀਤਾ ਗਿਆ | ਤਰਨਤਾਰਨ ਦੇ ਪਿੰਡ ਭਰੋਵਾਲ ਤੋਂ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੇ ਯਾਦਗਾਰੀ ਅਸਥਾਨ ਤੋਂ ਪੰਜ ਪਿਆਰਿਆਂ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸ਼ੁਰੂ ਹੋਇਆ ਨਗਰ ਕੀਰਤਨ ਜੋ ਸਰਹਾਲੀ, ਪੱਟੀ, ਕੋਟਬੱੁਢਾ, ਫ਼ਿਰੋਜ਼ਪੁਰ ਤੋਂ ਫ਼ਾਜ਼ਿਲਕਾ ਵਿਖੇ ਪੁੱਜਿਆ ਜੋ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸਾਹਿਬ ਪੁੱਜਿਆ | ਜਿੱਥੇ ਹਾਜ਼ਰ ਸੰਗਤਾਂ ਨੇ ਨਗਰ ਕੀਰਤਨ 'ਤੇ ਫੁੱਲਾਂ ਦੀ ਵਰਖਾ ਕਰ ਸਵਾਗਤ ਕਰਦਿਆਂ ਮਠਿਆਈ ਵੰਡੀ | ਸੰਗਤਾਂ ਨੇ ਨਗਰ ਕੀਰਤਨ ਦੇ ਨਾਲ ਚੱਲ ਰਹੀਆਂ ਧਾਰਮਿਕ ਸ਼ਖ਼ਸੀਅਤਾਂ ਬਾਬਾ ਅੰਮਿ੍ਤ ਪਾਲ ਸਿੰਘ, ਬਾਬਾ ਹਰਮਿੰਦਰ ਸਿੰਘ, ਜਥੇਦਾਰ ਬਾਬਾ ਮੇਜਰ ਸਿੰਘ ਆਦਿ ਨੂੰ ਸਨਮਾਨਿਤ ਕੀਤਾ | ਨਗਰ ਕੀਰਤਨ ਦੇ ਅੱਗੇ ਚੱਲ ਰਹੇ ਗਤਕਾ ਪਾਰਟੀ ਦੇ ਨੌਜਵਾਨ ਆਪਣਾ ਜੌਹਰ ਦਿਖਾ ਰਹੇ ਸਨ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਦਵਿੰਦਰ ਸਿੰਘ, ਜਰਨੈਲ ਸਿੰਘ ਤਨੇਜਾ, ਅਮਰ ਸਿੰਘ ਕਾਠਪਾਲ, ਗੁਰਮੀਤ ਸਿੰਘ ਰਾਣੂ, ਪਰਮਜੀਤ ਸਿੰਘ ਪਟਵਾਰੀ, ਮਾਸਟਰ ਸਹਿਜ ਪਾਲ ਸਿੰਘ, ਮਾਸਟਰ ਸਰਬਜੀਤ ਸਿੰਘ, ਬਲਜੀਤ ਸਿੰਘ ਪਿੰਕੂ, ਮਨਦੀਪ ਕੰਬੋਜ, ਸਰਪ੍ਰੀਤ ਸਿੰਘ, ਜਪਨੀਤ ਸਿੰਘ, ਜੋਗਿੰਦਰ ਸਿੰਘ ਨਾਮਧਾਰੀ, ਡਾ.ਦਵਿੰਦਰ ਸਿੰਘ, ਭੁਪਿੰਦਰ ਸਿੰਘ ਆਦਿ ਹਾਜ਼ਰ ਸਨ | ਦੇਰ ਸ਼ਾਮ ਨਗਰ ਕੀਰਤਨ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਾਇਆ ਅਰਨੀਵਾਲਾ, ਸ਼੍ਰੀ ਮੁਕਤਸਰ ਸਾਹਿਬ ਰਵਾਨਾ ਹੋ ਗਿਆ |
ਪਿਛਲੀ ਖ਼ਬਰ ਕ੍ਰਿਕਟ ਟਰਾਇਲ ਕੱਲ੍ਹ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਬੇਅਦਬੀ ਸੋਧ ਬਿੱਲ ਪਾਸ ਕਰ ਕੇ ਵਧੀਆ ਫ਼ੈਸਲਾ ਲਿਆ-ਚੇਅਰਮੈਨ ਦਲਜੀਤ ਸਿੰਘ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।