15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸ਼ਿਵਾਲਿਕ ਪਬਲਿਕ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦੀ

ਅਜੀਤ ਡੈਸਕ 14-04-2026
ਫ਼ਾਜ਼ਿਲਕਾ, 13 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕਰਕੇ ਸੰਸਥਾ ਦਾ ਨਾਂ ਰੌਸ਼ਨ ਕੀਤਾ | ਜਾਣਕਾਰੀ ਅਨੁਸਾਰ ਵਿਦਿਆਰਥਣ ਮਨਸੀਰਤ ਨੇ 88.66 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ, ਜਸਮੀਤ ਨੇ 87.33 ਪ੍ਰਤੀਸ਼ਤ ਅੰਕਾਂ ਨਾਲ ਦੂਜਾ, ਨਿਜਾ ਨੇ 83.33 ਪ੍ਰਤੀਸ਼ਤ ਨਾਲ ਤੀਜਾ ਅਤੇ ਐਂਜਲ ਨੇ 80 ਪ੍ਰਤੀਸ਼ਤ ਅੰਕ ਹਾਸਲ ਕਰਕੇ ਚੌਥਾ ਸਥਾਨ ਪ੍ਰਾਪਤ ਕੀਤਾ ਹੈ | ਸਕੂਲ ਦੇ 11 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੋਂ ਵੱਧ ਅਤੇ ਬਾਕੀ ਸਾਰੇ ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਤੋਂ ਉੱਪਰ ਅੰਕ ਪ੍ਰਾਪਤ ਕੀਤੇ ਹਨ | ਸਕੂਲ ਦੀ ਪਿ੍ੰਸੀਪਲ ਸ਼੍ਰੀਮਤੀ ਸੁਨੀਤਾ ਛਾਬੜਾ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਇਸ ਸਫਲਤਾ ਦਾ ਸਿਹਰਾ ਅਧਿਆਪਕਾਂ ਅਤੇ ਬੱਚਿਆਂ ਦੀ ਸਖ਼ਤ ਮਿਹਨਤ ਸਿਰ ਬੰਨਿ੍ਹਆ | ਇਸ ਮੌਕੇ ਸਕੂਲ ਦੇ ਚੇਅਰਮੈਨ ਵਿਜੇ ਮੋਂਗਾ ਅਤੇ ਮੈਨੇਜਰ ਸ਼੍ਰੀਮਤੀ ਰਿਚਾ ਪ੍ਰਣਾਮੀ ਨੇ ਵੀ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਉਨ੍ਹਾਂ ਨੂੰ ਜ਼ਿੰਦਗੀ ਵਿਚ ਇਸੇ ਤਰ੍ਹਾਂ ਅੱਗੇ ਵਧਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਰਾਸ਼ਟਰ ਨਿਰਮਾਣ ਲਈ ਨਾਗਰਿਕਾਂ ਦਾ ਚਰਿੱਤਰਵਾਨ ਹੋਣਾ ਜ਼ਰੂਰੀ-ਡਾ. ਕਰੁਣੇਸ਼ ਗੁਪਤਾ ਅਗਲੀ ਖ਼ਬਰ ਭਾਰਤ ਵਿਕਾਸ ਪਰਿਸ਼ਦ ਫ਼ਾਜ਼ਿਲਕਾ ਦਾ ਸਹੁੰ ਚੁੱਕ ਸਮਾਗਮ - ਅਜੇ ਗੁਪਤਾ ਬਣੇ ਨਵੇਂ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।