15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਗੋਪੀ ਚੰਦ ਕਾਲਜ ਦੇ ਬੀ.ਕਾਮ ਤੀਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 14-04-2026
ਅਬੋਹਰ, 13 ਅਪ੍ਰੈਲ (ਤੇਜਿੰਦਰ ਸਿੰਘ ਖ਼ਾਲਸਾ, ਵਿਵੇਕ ਹੂੜੀਆ)-ਸਥਾਨਕ ਗੋਪੀ ਚੰਦ ਆਰਿਆ ਮਹਿਲਾ ਕਾਲਜ ਦੇ ਕਾਮਰਸ ਵਿਭਾਗ ਦੀਆਂ ਵਿਦਿਆਰਥਣਾਂ ਨੇ ਬੀ.ਕਾਮ ਦੇ ਤੀਜੇ ਸਮੈਸਟਰ ਦੇ ਹਾਲ ਹੀ ਵਿਚ ਐਲਾਨੇ ਗਏ ਯੂਨੀਵਰਸਿਟੀ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਕ ਵਾਰ ਫਿਰ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਡਾ.ਰੇਖਾ ਸੂਦ ਹਾਂਡਾ ਨੇ ਦੱਸਿਆ ਕਿ ਹੋਣਹਾਰ ਵਿਦਿਆਰਥੀਆਂ ਵਿਚੋਂ ਲਾਵਨਿਆ ਨਾਗੋਰੀ ਨੇ 8.25 ਐਸ.ਜੀ.ਪੀ.ਏ ਨਾਲ ਕਾਲਜ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦ ਕਿ ਜੀਆ ਨੇ 8.21 ਐਸ.ਜੀ.ਪੀ.ਏ ਨਾਲ ਦੂਜਾ ਅਤੇ ਆਰੂਸ਼ੀ ਨੇ 8 ਐਸ.ਜੀ.ਪੀ.ਏ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਇਸ ਮੌਕੇ ਪਿ੍ੰਸੀਪਲ ਡਾ.ਰੇਖਾ ਸੂਦ ਹਾਂਡਾ ਨੇ ਇਸ ਪ੍ਰਾਪਤੀ 'ਤੇ ਕਾਮਰਸ ਵਿਭਾਗ ਦੇ ਮੁਖੀ ਡਾ.ਮਨੋਜ ਫੁਟੇਲਾ, ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ | ਉਨ੍ਹਾਂ ਨੇ ਇਸ ਦਾ ਸਿਹਰਾ ਵਿਦਿਆਰਥੀਆਂ ਦੀ ਵਚਨਬੱਧਤਾ, ਨਿਰੰਤਰ ਮਿਹਨਤ ਅਤੇ ਸੰਸਥਾ ਦੇ ਅਨੁਕੂਲ ਅਕਾਦਮਿਕ ਵਾਤਾਵਰਨ ਨੂੰ ਦਿੱਤਾ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੀ ਉੱਤਮਤਾ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ | ਇਸ ਮੌਕੇ 'ਤੇ ਵਣਜ ਵਿਭਾਗ ਦੇ ਮੁਖੀ ਡਾ.ਮਨੋਜ ਫੁਟੇਲਾ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਆਸ ਵੀ ਕੀਤੀ |
ਪਿਛਲੀ ਖ਼ਬਰ ਵੋਟਰ ਸੂਚੀਆਂ ਦੇ ਮਸਲੇ ਨੂੰ ਲੈ ਕੇ ਅਕਾਲੀ ਦਲ ਦੇ ਵਫ਼ਦ ਨੇ ਉਪ ਮੰਡਲ ਮੈਜਿਸਟਰੇਟ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਰਾਸ਼ਟਰ ਨਿਰਮਾਣ ਲਈ ਨਾਗਰਿਕਾਂ ਦਾ ਚਰਿੱਤਰਵਾਨ ਹੋਣਾ ਜ਼ਰੂਰੀ-ਡਾ. ਕਰੁਣੇਸ਼ ਗੁਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।