16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਅਕਾਲ ਅਕੈਡਮੀ ਖੂਈਆਂ ਸਰਵਰ ਦਾ ਦਸਵੀਂ ਦਾ ਨਤੀਜਾ ਰਿਹਾ ਸੌ ਫ਼ੀਸਦੀ

ਅਜੀਤ ਡੈਸਕ 17-04-2026
ਫ਼ਾਜ਼ਿਲਕਾ, 16 ਅਪ੍ਰੈਲ (ਦਵਿੰਦਰ ਪਾਲ ਸਿੰਘ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ ਰਹੀ ਨਾਮਵਰ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਖੂਈਆਂ ਸਰਵਰ ਦਾ ਸੀ.ਬੀ.ਐੱਸ.ਈ.ਦਸਵੀਂ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਰਿਹਾ ਹੈ | ਅਕੈਡਮੀ ਨੇ ਆਪਣੀ ਉੱਚ ਗੁਣਵੱਤਾ ਨੂੰ ਬਰਕਰਾਰ ਰੱਖਦਿਆਂ ਸੌ ਫ਼ੀਸਦੀ ਨਤੀਜਾ ਹਾਸਲ ਕੀਤਾ ਹੈ, ਜਿਸ ਨਾਲ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਹੈ | ਪ੍ਰੀਖਿਆ ਨਤੀਜਿਆਂ ਵਿਚ ਅਕੈਡਮੀ ਦੀ ਵਿਦਿਆਰਥਣ ਪ੍ਰਤਿਭਾ ਕੌਰ ਨੇ 98.8 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਸੇ ਤਰ੍ਹਾਂ ਦੀਪਿਕਾ ਕੌਰ ਨੇ 94.60 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਏਕਮਨੂਰ ਸਿੰਘ ਨੇ 93.80 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ | 90 ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੇ ਹੋਰਨਾਂ ਵਿਦਿਆਰਥੀਆਂ ਵਿਚ ਅਰਸ਼ਦੀਪ ਕੌਰ ਖੁਸ਼ਦੀਪ ਕੌਰ, ਸਿਮਰਨ ਕੌਰ ਅਤੇ ਗੁਰਲੀਨ ਕੌਰ ਸ਼ਾਮਲ ਹਨ | ਇਨ੍ਹਾਂ ਵਿਦਿਆਰਥੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ ਨੇ ਸਾਬਤ ਕਰ ਦਿੱਤਾ ਹੈ ਕਿ ਅਕੈਡਮੀ ਵਿਚ ਪੜ੍ਹਾਈ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ 'ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਜਾਂਦਾ ਹੈ | ਅਕੈਡਮੀ ਦੇ ਪਿ੍ੰਸੀਪਲ ਅੰਮਿ੍ਤਾਪਾਲ ਕੌਰ ਨੇ ਨਤੀਜਿਆਂ ਦਾ ਐਲਾਨ ਕਰਦਿਆਂ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਸਖ਼ਤ ਲਗਨ ਅਤੇ ਅਧਿਆਪਕਾਂ ਦੀ ਅਣਥੱਕ ਮਿਹਨਤ ਦਾ ਸਿੱਟਾ ਹੈ | ਉਨ੍ਹਾਂ ਅੱਗੇ ਕਿਹਾ ਕਿ ਅਕਾਲ ਅਕੈਡਮੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗਿਆਨ ਦੇ ਨਾਲ-ਨਾਲ ਅਧਿਆਤਮਿਕ ਅਤੇ ਨੈਤਿਕਤਾ ਦੇ ਗੁਣਾਂ ਨਾਲ ਸੰਪੰਨ ਕਰਨਾ ਹੈ ਤਾਂ ਜੋ ਉਹ ਸਮਾਜ ਦੇ ਚੰਗੇ ਨਾਗਰਿਕ ਬਣ ਸਕਣ | ਵਿਦਿਆਰਥੀਆਂ ਦੀ ਇਸ ਵੱਡੀ ਉਪਲਬਧੀ 'ਤੇ ਮਾਪਿਆਂ ਨੇ ਵੀ ਸਕੂਲ ਪ੍ਰਬੰਧਨ ਅਤੇ ਕਲਗ਼ੀਧਰ ਟਰੱਸਟ ਦਾ ਤਹਿ ਦਿਲੋਂ ਧੰਨਵਾਦ ਕੀਤਾ |
ਪਿਛਲੀ ਖ਼ਬਰ ਵਿਜ਼ਡਮ ਕਾਨਵੈਂਟ ਸਕੂਲ ਦੇ ਰਿਆਂਸ਼ ਨੇ ਜ਼ਿਲ੍ਹਾ ਪੱਧਰੀ ਚੈੱਸ ਚੈਂਪੀਅਨਸ਼ਿਪ 'ਚ ਜਿੱਤਿਆ ਚਾਂਦੀ ਦਾ ਤਗਮਾ ਅਗਲੀ ਖ਼ਬਰ ਸਿੱਖਿਆ ਕ੍ਰਾਂਤੀ ਤਹਿਤ ਦੁਤਾਰਾਂਵਾਲੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਹਲਕਾ ਵਿਧਾਇਕ ਨੇ ਕੀਤਾ ਸਾਇੰਸ ਲੈਬ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।