16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਅਕਾਲ ਅਕੈਡਮੀ ਥੇਹ ਕਲੰਦਰ 'ਚ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 17-04-2026
ਫ਼ਾਜ਼ਿਲਕਾ, 16 ਅਪ੍ਰੈਲ (ਦਵਿੰਦਰ ਪਾਲ ਸਿੰਘ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਥੇਹ ਕਲੰਦਰ ਵਿੱਚ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਹ ਪ੍ਰੋਗਰਾਮ ਅਕਾਲ ਅਕੈਡਮੀ ਦੇ ਪਿ੍ੰਸੀਪਲ ਗੁਰਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਗੁਰਮਤਿ ਵਿਭਾਗ ਦੇ ਇੰਚਾਰਜ ਤਲਵਿੰਦਰ ਕੌਰ, ਅਬਿਨਵ ਅਤੇ ਸੁਨੈਨਾ ਵਲੋਂ ਕਰਵਾਇਆ ਗਿਆ | ਇਸ ਮੌਕੇ 'ਤੇ ਸਕੂਲ ਦਾ ਮਾਹੌਲ ਅਧਿਆਤਮਿਕ ਰੰਗ ਵਿਚ ਰੰਗਿਆ ਹੋਇਆ ਨਜ਼ਰ ਆਇਆ | ਸਭ ਤੋਂ ਪਹਿਲਾਂ ਸ੍ਰੀ ਜਪੁਜੀ ਸਾਹਿਬ ਜੀ, ਚੌਪਈ ਸਾਹਿਬ ਜੀ ਦਾ ਪਾਠ ਕੀਤਾ ਗਿਆ | ਜਿਸ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਵਨਾ ਭਰਪੂਰ ਹਾਜ਼ਰੀ ਭਰੀ | ਪਾਠ ਦੇ ਦੌਰਾਨ ਸਾਰੇ ਕੈਂਪਸ ਵਿਚ ਸ਼ਾਂਤੀ ਅਤੇ ਸਹਿਜਤਾ ਦਾ ਅਨੁਭਵ ਹੋ ਰਿਹਾ ਸੀ | ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ | ਇਸ ਉਪਰੰਤ ਅਕਾਲ ਅਕੈਡਮੀ ਦੇ ਪਿ੍ੰਸੀਪਲ ਵਲੋਂ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀ ਮਹੱਤਤਾ ਬਾਰੇ ਭਾਵਪੂਰਨ ਭਾਸ਼ਣ ਦਿੱਤਾ ਗਿਆ | ਉਹਨਾਂ ਨੇ ਦੱਸਿਆ ਕਿ ਕਿਸ ਤਰ੍ਹਾਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿਚ ਖ਼ਾਲਸਾ ਪੰਥ ਦੀ ਸਥਾਪਨਾ ਕਰਕੇ ਸਿੱਖ ਕੌਮ ਨੂੰ ਨਵੀਂ ਪਹਿਚਾਣ ਬਖ਼ਸ਼ੀ | ਉਹਨਾਂ ਨੇ ਸਭ ਨੂੰ ਗੁਰੂ ਸਾਹਿਬਾਨਾਂ ਦੇ ਉਪਦੇਸ਼ਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਉਪਰੰਤ ਬੱਚਿਆਂ ਦੇ ਪੇਂਟਿੰਗ, ਸਲੋਗਨ ਰਾਈਟਿੰਗ, ਸੁੰਦਰ ਲਿਖਾਈ, ਕੁਕਿੰਗ ਵਿਦਾਊਟ ਫਾਇਰ ਅਤੇ ਸੋਹਣੀਆਂ ਪਗਾਂ ਸਜਾਓ ਮੁਕਾਬਲੇ ਆਦਿ ਕਰਵਾਏ ਗਏ |
ਪਿਛਲੀ ਖ਼ਬਰ ਮਹਾਂਰਿਸ਼ੀ ਦਯਾਨੰਦ ਕਾਲਜ ਆਫ਼ ਐਜੂਕੇਸ਼ਨ ਵਿਖੇ ਦਾਜ ਪ੍ਰਥਾ ਵਿਰੁੱਧ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ 102 ਮਰੀਜ਼ਾਂ ਨੂੰ ਐਨਕਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।